Total views : 5505105
Total views : 5505105
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸਕੂਲਾਂ ਤੇ ਕਾਲਜਾਂ ਨੂੰ ਕੱਲ 16 ਅਗਸਤ ਦੀ ਛੁੱਟੀ ਦਾ ਕੀਤਾ ਐਲਾਨ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਦੇਸ਼ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਵਿਤ, ਕਰ ਤੇ ਆਬਕਾਰੀ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।
ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ’ ਦੇਵੇ ਕੇਂਦਰ ਸਰਕਾਰ
ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਬਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਲਈ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਹੈ। ਇਸ ਮੌਕੇ ਉਨਾਂ ਦੇਸ਼ ਭਗਤਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਸਾਡੀ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦਾ ਫੈਸਲਾ ਕੀਤਾ ਹੈ। ਉਨਾਂ ਕੇਂਦਰ ਸਰਕਾਰ ਕੋਲੋਂ ਰਾਜ ਦੇ ਆਰ ਡੀ ਐਫ ਦੇ ਪੈਸੇ ਤਰੁੰਤ ਜਾਰੀ ਕਰਨ ਦੀ ਮੰਗ ਕਰਦੇ ਕਿਹਾ ਕਿ ਰਾਜ ਵਿਚ ਅਸੀਂ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਹੈ ਅਤੇ ਅੱਜ ਤੋਂ ਹੜ੍ਹ ਪੀੜਤਾਂ ਨੂੰ ਮੁਆਵਜਾ ਜਾਰੀ ਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਉਨਾਂ ਇਸ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਉਪਰਾਲਿਆਂ ਸਦਕਾ 14000 ਦੇ ਕਰੀਬ ਬੰਦ ਪਏ ਨਹਿਰੀ ਖਾਲੇ ਮੁੜ ਚਾਲੂ ਕਰਨ, 11665 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ, ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਮਾਣ ਭੱਤਾ ਦੇਣ ਦਾ ਵੀ ਜਿਕਰ ਕੀਤਾ। ਉਨ ਕਿਹਾ ਕਿ ਅੰਮ੍ਰਿਤਸਰ ਨੂੰ ਵੈਡਿੰਗ ਡੈਸਟੀਨੇਸ਼ਨ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਅਤੇ ਮੀਟਿੰਗ ਵੈਨਿਊ ਲਈ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਨਾਲ ਅੰਮ੍ਰਿਤਸਰ ਦੀ ਸੈਰ ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਸ. ਚੀਮਾ ਨੇ ਕੱਲ 16 ਅਗਸਤ ਨੂੰ ਜਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨਾਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਵਿਧਾਇਕ ਡਾ. ਅਜੈ ਗੁਪਤਾ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਮੈਡਮ ਜੀਵਨਜੋਤ ਕੌਰ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਜਿਲ੍ਹਾ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਡੀ.ਆਈ.ਜੀ. ਬਾਰਡਰ ਰੇਂਜ ਸ੍ਰੀ ਨਰਿੰਦਰ ਭਾਰਗਵ, ਡੀ.ਸੀ.ਪੀ. ਸ: ਪਰਮਿੰਦਰ ਸਿੰਘ ਭੰਡਾਲ, ਏ.ਡੀ.ਸੀ.ਪੀ ਸ: ਪ੍ਰਭਜੋਤ ਸਿੰਘ ਵਿਰਕ,ਕਮਿਸ਼ਨਰ ਨਗਰ ਨਿਗਮ ਸ੍ਰੀ ਕੇ. ਰਾਹੁਲ, ਡੀ ਸੀ ਪੀ ਵਤਸਲਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਤੇ ਸ੍ਰੀਮਤੀ ਪਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਅਸ਼ੋਕ ਤਲਵਾੜ, ਚੇਅਰਮੈਨ ਸ: ਜਸਪ੍ਰੀਤ ਸਿੰਘ, ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਸ੍ਰੀ ਸਤਪਾਲ ਸੋਖੀ, ਰਵਿੰਦਰ ਹੰਸ ਅਤੇ ਹੋਰ ਆਗੂ ਹਾਜ਼ਰ ਸਨ।