Total views : 5504872
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
16 ਅਗਸਤ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਰਹੇਗੀ ਛੁੱਟੀ
ਤਰਨ ਤਾਰਨ/ਜਸਬੀਰ ਲੱਡੂ,ਗੁਰਬੀਰ ਗੰਡੀ ਵਿੰਡ
ਦੇਸ਼ ਦੀ ਅਜ਼ਾਦੀ ਦਾ 77ਵਾਂ ਦਿਹਾੜਾ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਮਾਜਰਾ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ।ਇਸ ਮੌਕੇ ਮੁੱਖ ਪਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਅਤੇ ਸ੍ਰ. ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰੀਆ ਸੂਦ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ, ਸਪੈਸ਼ਲ ਡੀ. ਜੀ. ਪੀ. ਸ਼੍ਰੀਮਤੀ ਸਸ਼ੀਪ੍ਰਭਾ ਦਿਵੇਦੀ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਇਤਿਹਾਸਕ ਅਤੇ ਧਾਰਮਿਕ ਧਰਤੀ ’ਤੇ ਅੱਜ ਅਸੀਂ 77ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਮੌਜੂਦਾ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕਰ ਦਿੱਤਾ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਖੋਲ੍ਹੇ ਗਏ 583 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ ਅਤੇ ਆਜ਼ਾਦੀ ਦੀ 76ਵੀਂ ਵਰ੍ਹੇਗੰਡ ਨੂੰ ਸਮਰਪਿਤ 76 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੂਰੂ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਤੋਂ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਹਾਕਿਆਂ ਬਾਅਦ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ। ਜਲ ਸਰੋਤ ਵਿਭਾਗ ਦੇ ਉਪਰਾਲਿਆਂ ਸਦਕਾ 14000 ਦੇ ਕਰੀਬ ਬੰਦ ਪਏ ਨਹਿਰੀ ਖਾਲੇ ਮੁੜ ਚਾਲੂ ਕੀਤੇ ਗਏ ਅਤੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਦਾ ਵਾਅਦਾ ਪੂਰਾ ਨਿਭਾਇਆ ਗਿਆ ਹੈ।
ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਪੰਜ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਸਕੂਲਾਂ ਵਿਚ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ ।
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 1 ਅਪ੍ਰੈਲ 2022 ਤੋਂ ਹੁਣ ਤਕ ਸੈਨਿਕਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 3 ਕਰੋੜ 75 ਲੱਖ 44 ਹਜ਼ਾਰ 487 ਰੁਪਏ ਦੀ ਸਹਾਇਤਾ ਰਾਸ਼ੀ ਵੱਖ-ਵੱਖ ਭਲਾਈ ਸਕੀਮਾਂ ਅਧੀਨ ਮੁਹੱਈਆ ਕਰਵਾਈ ਗਈ ਹੈ।
ਇਸ ਮੌਕੇ ਮੁੱਖ ਮਹਿਮਾਨ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਂਟ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ।ਇਸ ਮੌਕੇ ਸੰਤ ਬਾਬਾ ਸੁੱਖਾ ਸਿੰਘ ਜੀ ਕਾਰਸੇਵਾ ਸਰਹਾਲੀ ਵਾਲਿਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ 16 ਅਗਸਤ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਵੀ ਐਲਾਨ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਸ੍ਰੀ ਗੁਰਦੇਵ ਸਿੰਘ ਲਾਖਣਾ ਚੇਅਰਮੈਨ ਵੇਅਰ ਹਾਊਸ ਕਾਰਪੋਰੇਸ਼ਨ, -ਸਰਪੰਚ ਅਵਨ ਕੁਮਾਰ ਸੋਨੂੰ ਚੀਮਾਂ,ਸ੍ਰੀ ਰਣਜੀਤ ਸਿੰਘ ਚੀਮਾ ਚੇਅਰਮੈਨ ਵਾਟਰ ਰਿਸੋਰਸ ਮੈਨੇਜਮੈਂਟ ਅਤੇ ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਤੇ ਮੋਹਤਬਰ ਵਿਅਕਤੀ ਹਾਜ਼ਰ ਸਨ।
–