





Total views : 5945661







Total views : 5945661ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਚ ਤਾਇਨਾਤ ਮਾਈਨਿੰਗ ਵਿਭਾਗ ਦੇ c ਕਾਬਲ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਤੇ ਫਰਜ਼ੀ ਐੱਨਓਸੀ ਜਾਰੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 8 ਜੂਨ 2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਉਸ ਦੀ ਚਾਰ ਕਨਾਲ ਜ਼ਮੀਨ ਤੋਂ ਮਿੱਟੀ ਚੁੱਕਣ ਦੀ ਮਨਜ਼ੂਰੀ ਲੈਣ ਲਈ ਐੱਸਡੀਓ ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ।
ਮੁਲਜ਼ਮ ਐੱਸਡੀਓ ਨੇ ਜਸਵੰਤ ਸਿੰਘ ਨੇ 1 ਲੱਖ ਦੀ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਮਾਈਨਿੰਗ ਵਿਭਾਗ ਦੀ ਫਰਜ਼ੀ NOC ਜਾਰੀ ਕਰ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ FIR ਨੰਬਰ 28 ਦਰਜ ਕਰਕੇ ਐੱਸਡੀਓ ਕਾਬਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।