ਪੁਲਿਸ ਨੇ ਸੁਲਝਾਈ ਦੋਹਰੇ ਕਤਲ ਦੀ ਗੁੱਥੀ!5 ਏਕੜ ਜਮੀਨ ਦੀ ਖਾਤਰ ਮਾਰੀ ਪਤਨੀ ਤੇ ਸੱਸ

4674241
Total views : 5505297

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਰਨਾਲਾ/ਬੀ.ਐਨ.ਈ ਬਿਊਰੋ

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਦੋਹਰੇ ਕ.ਤਲ ਕਾਂਡ ਨੂੰ ਸੁਲਝਾ ਲਿਆ ਹੈ। ਘਰ ਵਿੱਚ ਹੀ ਰਹਿ ਰਹੇ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਅਤੇ ਸੱਸ ਹਰਬੰਸ ਕੌਰ ਦਾ ਕ.ਤਲ ਕਰ ਦਿੱਤਾ ਕਿਉਂਕਿ ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ। ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਜਦੀਪ ਸਿੰਘ ਉਸਦੀ ਚਾਚੀ ਹਰਬੰਸ ਕੌਰ ਅਤੇ ਚਾਚੀ ਦੀ ਲੜਕੀ ਪਰਮਜੀਤ ਕੌਰ ਨਾਲ ਰਹਿੰਦਾ ਸੀ। ਪਰਮਜੀਤ ਕੌਰ ਦਾ ਵਿਆਹ ਕੁਝ ਸਾਲ ਪਹਿਲਾਂ ਮੁਲਜ਼ਮ ਰਾਜਦੀਪ ਸਿੰਘ ਨਾਲ ਹੋਇਆ ਸੀ। ਪਰਮਜੀਤ ਦੇ ਨਾਂ ‘ਤੇ 5 ਏਕੜ ਜ਼ਮੀਨ ਸੀ, ਜਿਸ ਨੂੰ ਉਹ ਹੜੱਪ ਕੇ ਵੇਚਣਾ ਚਾਹੁੰਦਾ ਸੀ। ਜਸਵਿੰਦਰ ਅਨੁਸਾਰ ਇਸ ਗੱਲ ਨੂੰ ਲੈ ਕੇ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਉਹ ਨਸ਼ਾ ਕਰ ਕੇ ਮਾਂ-ਧੀ ਦੋਵਾਂ ਦੀ ਕੁੱਟਮਾਰ ਕਰਦਾ ਸੀ।

ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਅੰਡਰ ਟਰੇਨਿੰਗ SHO ਕਰਨ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਹਰਬੰਸ ਕੌਰ ਅਤੇ ਪਰਮਜੀਤ ਕੌਰ ਦੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਉਹ ਖੁਦ ਜ਼ਖਮੀ ਹੈ, ਇਸ ਲਈ ਪੁਲਿਸ ਜਾਂਚ ਜਾਰੀ ਹੈ।

Share this News