Total views : 5505354
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ ਹੋਣ ਦੇ ਦੋਸ਼ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭਾਈ ਮੰਡ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿਚ ਸੋਧ ਅਤੇ ਸਿੱਖੀ ਸਰੂਪ ਸੰਬੰਧੀ ਗਲਤ ਟਿੱਪਣੀਆਂ ਕਰਨ ਦੇ ਦੋਸ਼ ਵਿਚ ਸਿੰਘ ਸਹਿਬਾਨ ਵਲੋਂ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋਣ ਦੇ ਤਿੰਨ ਮੌਕੇ ਦਿੱਤੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ।
ਉਨ੍ਹਾਂ ਨੇ ਆਪਣੇ ਦੋ ਵਿਧਾਇਕਾ ਰਾਹੀਂ ਸਪੱਸ਼ਟੀਕਰਨ ਪੱਤਰ ਭੇਜਿਆ ਸੀ, ਜਿਸ ਤੋਂ ਲੱਗਦਾ ਹੈ ਕਿ ਉਹ ਜਾਣ-ਬੁੱਝ ਕੇ ਅਕਾਲ ਤਖ਼ਤ ਸਾਹਿਬ ਦਾ ਸਮਾਂ ਖ਼ਰਾਬ ਕਰਦੇ ਰਹੇ ਹਨ। ਇਸ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਬੱਜਰ ਗੁਣਾਂ ਅਤੇ ਅਕਾਲ ਤਖ਼ਤ ਸਾਹਿਬ ਨਾਲ ਮਜ਼ਾਕ ਵਿਚ ਪੇਸ਼ ਹੋਣ ਦੇ ਦੋਸ਼ ਵਿਚ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ। ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਪੰਥਕ ਸਟੇਜ ਤੋਂ ਭਗਵੰਤ ਮਾਨ ਨੂੰ ਬੋਲਣ ਨਾ ਦੇਣ ਤੇ ਨਾ ਹੀ ਕੋਈ ਸਿਰੋਪਾਓ ਦਿੱਤਾ ਜਾਵੇ, ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗ ਲੈਂਦੇ।ਇਸ ਸਮੇ ਉਨਾਂ ਨਾਲ ਬਾਬਾ ਹਿੰਮਤ ਸਿੰਘ,ਭਾਈ ਅਮਰਜੀਤ ਸਿੰਘ, ਬਾਬਾ ਹਰਬੰਸ ਸਿੰਘ,ਭਾਈ ਮੋਹਨ ਸਿੰਘ ਤੋ ਇਲਾਵਾ ਜਰਨੈਲ ਸਿੰਘ ਸਖੀਰਾ ਵੀ ਹਾਜਰ ਸਨ।