Total views : 5505084
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਐੱਨ. ਡੀ. ਆਰ. ਐੱਫ਼. ਦੀ ਮੱਦਦ ਨਾਲ ਹੜ੍ਹਾਂ ਵਿੱਚ ਫਸੇ 31 ਲੋਕਾਂ ਨੂੰ ਬਾਹਰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਰਾਹਤ ਕਾਰਜਾਂ ਵਿੱਚ ਜੁੜੀਆਂ ਟੀਮਾਂ ਅਤੇ ਐੱਨ. ਡੀ. ਆਰ. ਐੱਫ਼ ਦੀ ਟੀਮ ਨਾਲ ਗੱਲਬਾਤ ਕੀਤੀ। ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦਪਕ ਭਾਟੀਆ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ
ਸਬ-ਡਵੀਜ਼ਨ ਖਡੂਰ ਸਾਹਿਬ ਦੇ ਮੁੰਡਾ ਪਿੰਡ ਦਾ ਦੌਰਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਹਲਕਾ ਖਡੂਰ ਸਾਹਿਬ ਦੇ ਲੱਗਭੱਗ 17 ਪਿੰਡ ਪ੍ਰਭਾਵਿਤ ਹੋਏ ਹਨ।ਉਹਨਾਂ ਦੱਸਿਆ ਕਿ ਐੱਨ. ਡੀ. ਆਰ. ਐੱਫ਼. ਦੀ ਮੱਦਦ ਨਾਲ ਹੜ੍ਹਾਂ ਵਿੱਚ ਫਸੇ 31 ਲੋਕਾਂ ਨੂੰ ਬਾਹਰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ਼੍ਰੀ ਦੀਪਕ ਭਾਟੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਕਿਸੇ ਵੀ ਸੰਕਟ ਨਾਲ ਨਿਪਟਣ ਲਈ ਹਲਕਾ ਖਡੂਰ ਸਾਹਿਬ ਵਿੱਚ 05 ਰਾਹਤ ਕੇਂਦਰ ਬਣਾਏ ਗਏ ਹਨ।ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ ਵੱਲੋਂ ਲੋੜੀਂਦੀਆਂ ਦਵਾਈਆਂ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਪਸ਼ੂਆਂ ਲਈ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੰੁ ਆਦੇਸ਼ ਦਿੱਤੇ ਗਏ ਹਨ।