ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ.ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

4674144
Total views : 5505124

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਮੀਤ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

ਮੁਲਜ਼ਮ ਨੇ ਜ਼ਬਤ ਕੀਤੇ ਆਟੋ-ਰਿਕਸ਼ਾ ਨੂੰ ਛੱਡਣ ਬਦਲੇ ਲਈ ਸੀ ਰਿਸ਼ਵਤ


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਗੁਰਮੀਤ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ।ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ. ਗੁਰਮੀਤ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Share this News