





Total views : 5597691








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੁੱਟ ਦੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਲਗਾਤਾਰ ਹੀ ਅੰਮ੍ਰਿਤਸਰ ਵਿੱਚ ਲੁੱਟ ਖੋਹ ਦੀਆ ਵਾਰਦਾਤਾਂ ਵਧਦੀਆਂ ਜਾ ਰਹੀਆਂ ਸੀ ਲਗਾਤਾਰ ਹੀ ਲੁੱਟ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿੰਤਾ ਵਿੱਚ ਪਾ ਕੇ ਰੱਖਿਆ ਹੋਇਆ ਸੀ, ਲੇਕਿਨ ਹੁਣ ਅੰਮ੍ਰਿਤਸਰ ਥਾਣਾ ਸਧਰ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੋ ਕਿ ਦਾਤਰ ਦੀ ਨੋਕ ਤੇ ਰਾਹਗੀਰ ਪਾਸੋਂ ਮੋਟਰਸਾਈਕਲ ਖੋਹ ਕਰਨ ਵਾਲਿਆ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਇਸ ਸੰਬੰਧ ਵਿੱਚ ਏਸੀਪੀ ਅੰਮ੍ਰਿਤਸਰ ਨੌਰਥ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਵਿਵੇਕ ਨੌਜਵਾਨ ਨੇ ਦਰਖਾਸਤ ਦਿੱਤੀ ਨੂੰ ਉਹ ਸਵੇਰ ਸਮੇਂ ਆਪਣੇ ਘਰ ਤੋਂ ਕੰਮ ਤੇ ਜਾ ਰਿਹਾ ਸੀ ਤਾਂ ਬਾਂਕੇ ਬਿਹਾਰੀ ਗਲੀ ਵਿੱਚ ਸੂਰਿਆ ਇੰਨਕਲੇਵ ਮੌੜ ਦੇ ਨੇੜੇ 2 ਅਣਪਛਾਤੇ ਨੌਜਵਾਨਾਂ ਨੇ ਦਾਤਰ ਦੀ ਨੋਕ ਤੇ ਉਸਦੇ ਮੋਟਰ ਸਾਈਕਲ ਦੀ ਖੋਹ ਕਰਕੇ ਭੱਜ ਗਏ ਹਨ।
ਨਸ਼ੇ ਦੀ ਪੂਰਤੀ ਲਈ ਕਰਦੇ ਸਨ ਦੋਨੋ ਲੁੱਟ ਦੀਆ ਵਾਰਦਾਤਾਂ – ਏਸੀਪੀ ਵਰਿੰਦਰ ਖੋਸਾ
ਜਿਸਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਦਰ,ਅੰਮ੍ਰਿਤਸਰ ਵੱਲੋਂ ਮੁਕੱਦਮਾਂ ਦਰਜ਼ ਕੀਤਾ ਪੁਲਿਸ ਵੱਲੋਂ ਮੁਕੱਦਮਾਂ ਦੀ ਤਫ਼ਤੀਸ਼ ਹਰ ਪਹਿਲੂ ਤੋਂ ਕਰਨ ਤੇ ਮੁਕੱਦਮਾਂ ਵਿੱਚ ਲੋੜੀਂਦੇ ਆਰੋਪੀ ਸਾਜਨ ਸੂਕਲਾ ਅਤੇ ਸਾਹਿਲ ਉਰਫ ਛੋਟੇ ਲਾਲ ਨੂੰ ਗ੍ਰਿਫ਼ਤਾਰ ਕਰਕੇ ਇਹਨਾ ਪਾਸੋਂ ਵਾਰਦਾਤ ਸਮੇਂ ਵਰਤਿਆ ਦਾਤਰ ਲੋਹਾ ਅਤੇ ਖੋਹ ਕੀਤਾ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ ਹੈ ਗ੍ਰਿਫਤਾਰ ਅਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਨੌਜਵਾਨ ਤੇ ਪਹਿਲੇ ਵੀ ਲੁੱਟ ਖੋ ਦੇ ਮਾਮਲੇ ਦਰਜ ਹਨ।