ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜੇ ਦੀ ਥਾਂ ਵੰਡ ਰਹੀ ਏ ਮੌਤ-ਰਵਿੰਦਰ ਬ੍ਰਹਮਪੁਰਾ

4729276
Total views : 5597068

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਲਾਲੀ ਕੈਰੋ

ਪਿਛਲੇ ਦਿਨੀਂ ਪੰਜਾਬ ਅੰਦਰ ਲਗਾਤਾਰ 2 ਵਾਰੀ ਕੁਦਰਤੀ ਆਫ਼ਤ ਹੜ ਆਉਣ ਕਰਕੇ ਸੂਬੇ ਦੀ ਕਈ ਹਜ਼ਾਰਾਂ ਹੀ ਏਕੜ ਫ਼ਸਲ ਖਰਾਬ ਅਤੇ ਲੋਕਾਂ ਦੇ ਮਕਾਨ ਢਹਿ ਢੇਰੀ ਹੋ ਗਏ ਹਨ ਜਿਸ ਕਰਕੇ ਸੂਬੇ ਦੇ ਲੋਕ ਸਰਕਾਰ ਕੋਲੋਂ ਹੜ ਰਹਿਤ ਪੈਕੇਜ ਜਾਂ ਮੁਆਵਜ਼ਾ ਦੀ ਉਡੀਕ ਕਰ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਦਲਾਅ ਦਾ ਨਵਾਂ ਰੂਪ ਦੀ ਕੋਸ਼ਿਸ਼ ਕੀਤੀ ਕੀ ਹੜ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਸੰਗਰੂਰ ਜ਼ਿਲ੍ਹੇ ਵਿੱਚ ਪਿੰਡ ਲੌਂਗੋਵਾਲ ਵਿਖੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਤੇ ਸਰਕਾਰ ਦੇ ਹੁਕਮਾਂ ਤੇ ਪੰਜਾਬ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿਸ ਕਰਕੇ ਇੱਕ ਕਿਸਾਨ ਪ੍ਰੀਤਮ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਫੱਟੜ ਹੋਏ ਹਨ ਹੈ ਜ਼ੋ ਕੀ ਬਹੁਤ ਹੀ ਮੰਦਭਾਗੀ ਘਟਨਾ ਹੈ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਰਦਿਆਂ ਕੀਤਾ ਅਤੇ ਕਿਹਾ ਕਿ ਕਿਸਾਨਾਂ ਦੇ ਨਾਲ ਹਮਦਰਦੀ ਪ੍ਰਗਟ ਕਰਕੇ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਿਸਾਨਾਂ ਨੂੰ ਅਸੀਹ ਦਰਦ ਦੇਣ ਵਿਚ ਲੱਗੀ ਹੋਈ ਹੈ। ਇਸ ਮੌਕੇ ਬ੍ਰਹਮਪੁਰਾ ਸਾਹਿਬ ਨੇ ਕਿਹਾ ਕਿ ਪੰਜਾਬ ਦੇ ਲੋਕ ਹੜ ਵਿਚ ਡੁੱਬ ਰਹੇ ਹਨ ਜਿਸ ਨਾਲ ਲੋਕਾਂ ਦਾ ਜਾਨੀ ਅਤੇ ਬੇਹਿਸਾਬੀ ਮਾਲੀ ਨੁਕਸਾਨ ਹੋ ਚੁੱਕਾ ਹੈ ਜਿਸ ਦਾ ਮਾਨ ਸਰਕਾਰ ਨੇ ਬਦਲਾਅ ਸ਼ੁਰੂ ਕੀਤਾ ਕੀ ਜਾਨੀ ਮਾਲੀ ਨੁਕਸਾਨ ਦੀ ਭਰਪਾਈ ਕਰਨ ਦੀ ਥਾਂ ਅੱਤਿਆਚਾਰ ਸ਼ੁਰੂ ਕਰ ਦਿੱਤਾ।

ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਵਿੱਚ ਵਾਪਰੀ ਇਹ ਘਟਨਾ ਸ਼ਾਬਤ ਕਰਦੀ ਹੈ ਕਿ ਪੰਜਾਬ ਦੀ ਵਾਗਡੋਰ ਭਗਵੰਤ ਮਾਨ ਤੋਂ ਬੇਕਾਬੂ ਹੋ ਚੁੱਕੀ ਹੈ ਅਤੇ ਸਰਕਾਰ ਦਿੱਲੀ ਬੈਠੇ ਪੰਜਾਬ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚੋ ਚੱਲ ਰਹੀ ਹੈ। ਆਖਿਰ ਵਿੱਚ ਮ੍ਰਤਕ ਕਿਸਾਨ ਆਗੂ ਪ੍ਰੀਤਮ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕੁਦਰਤੀ ਆਫ਼ਤ ਹੜ ਆਉਣ ਕਾਰਨ ਬਣੇ ਹਾਲਾਤ ਉਪਰੰਤ ਕਿਸਾਨ ਜਥੇਬੰਦੀਆਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਜਿਸ ਦੀ ਸ਼ੌਮਣੀ ਅਕਾਲੀ ਦਲ ਪਾਰਟੀ ਵੀ ਹਿਮਾਇਤ ਕਰਦਾ ਹੈ। ਹੜ ਕਾਰਨ ਜ਼ਿਆਦਾਤਰ ਕਿਸਾਨਾਂ ਨੂੰ ਫਸਲਾਂ ਦਾ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਦੂਸਰੇ ਪਾਸੇ ਸਰਕਾਰ ਕਿਸਾਨਾਂ ਉੱਤੇ ਤਸ਼ੱਦਦ ਕਰ ਰਹੀ ਹੈ। ਲੌਂਗੋਵਾਲ ਵਿਖੇ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਪਰਚੇ ਦਰਜ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ ਜਿਸ ਨੂੰ ਸਰਕਾਰ ਤੁਰੰਤ ਵਾਪਸ ਲਵੇ।

Share this News