ਆਈ.ਜੀ ਮੁਖਵਿੰਦਰ ਸਿੰਘ ਛੀਨਾ ਤਰੱਕੀਯਾਬ ਹੋਕੇ ਬਣੇ ਏ.ਡੀ.ਜੀ.ਪੀ ਪੰਜਾਬ

4729137
Total views : 5596779

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਸਰਕਾਰ ਨੇ 1997 ਬੈਚ ਦੇ ਆਈ.ਪੀ.ਐਸ ਅਧਿਕਾਰੀ ਮੁਖਵਿੰਦਰ ਸਿੰਘ ਛੀਨਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਨੂੰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਨਿਯੁਕਤ ਕੀਤਾ ਹੈ। ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਮੁਖਵਿੰਦਰ ਸਿੰਘ ਗਿੱਲ ਨੂੰ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਦੇ ਅਹੁਦੇ ‘ਤੇ ਨਿਯੁਕਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।

ਆਈਜੀ ਪਟਿਆਲਾ ਰੇਂਜ ਵਜੋਂ ਸੇਵਾ ਨਿਭਾਉਂਦੇ ਹੋਏ, ਛੀਨਾ ਨੇ ਬਠਿੰਡਾ ਵਿੱਚ ਡੇਰਾ ਸੱਚਾ ਸੌਦਾ ਸੰਕਟ ਅਤੇ ਪਟਿਆਲਾ ਵਿੱਚ ਕਾਲੀ ਮਾਤਾ ਮੰਦਰ ਸੰਕਟ ਸਮੇਤ ਕਈ ਗੰਭੀਰ ਕਾਨੂੰਨ ਵਿਵਸਥਾ ਦੀਆਂ ਸਥਿਤੀਆਂ ਨੂੰ ਸੰਭਾਲਿਆ।

ਮੁਖਵਿੰਦਰ ਸਿੰਘ ਛੀਨਾ ਜੋ ਕਿ ਆਈ.ਜੀ.ਪਟਿਆਲਾ ਵੀ ਰਹਿ ਚੁੱਕੇ ਹਨ ਪਟਿਆਲਾ ਵਿਖੇ ਪੀ.ਐਸ.ਪੀ.ਸੀ.ਐਲ ਹੈੱਡਕੁਆਰਟਰ ਵਿਖੇ ਕਿਸਾਨ ਅੰਦੋਲਨ ਨਾਲ ਨਜਿੱਠਣ ਵਿਚ ਵੀ ਉਹਨਾਂ ਦੀ ਅਹਿਮ ਭੂਮਿਕਾ ਰਹੀ।

1997 ਬੈਚ ਦੇ ਆਈਪੀਐਸ ਅਧਿਕਾਰੀ ਸ੍ਰੀ ਛੀਨਾ ਇਸ ਤੋਂ ਪਹਿਲਾਂ ਆਈ.ਜੀ ਹਿਊਮਨ ਰਾਈਟਸ ਤੋਂ ਇਲਾਵਾ ਆਈ.ਜੀ ਕਰਾਈਮ ਪੀ.ਬੀ.ਆਈ., ਪੰਜਾਬ ਵੀ ਰਹਿ ਚੁੱਕੇ ਹਨ। ਉਹ ਇਸ ਤੋਂ ਪਹਿਲਾਂ ਬਠਿੰਡਾ ਅਤੇ ਫਿਰੋਜ਼ਪੁਰ ਦੇ ਆਈ.ਜੀ ਵੀ ਰਹਿ ਚੁੱਕੇ ਹਨ। ਛੀਨਾ ਨੂੰ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।

 

Share this News