





Total views : 5839944







Total views : 5839944ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਖਡੂਰ ਸਾਹਿਬ /ਯਾਦਵਿੰਦਰ ਯਾਦਾ
ਬਾਸਮਤੀ ਉੱਪਰ ਬੈਨ ਜ਼ਹਿਰਾਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਅਭਿਆਨ ਚਲਾਉਂਦਿਆਂ ਅੱਜ ਪਿੰਡ ਭਲੋਜਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਖੇਤੀਬਾਡ਼ੀ ਅਫਸਰ ਡਾਕਟਰ ਨਵਤੇਜ ਸਿੰਘ ਜੋਸਨ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਨੇ ਦੱਸਿਆ ਕਿ ਡਾਇਰੈਕਟਰ ਐਗਰੀਕਲਚਰ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਜੀ ਦੇ ਹੁਕਮਾਂ ਅਨੁਸਾਰ ਮੁੱਖ ਖੇਤੀਬਾਡ਼ੀ ਅਫਸਰ ਤਰਨਤਾਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਵੱਖ ਵੱਖ ਪਿੰਡਾਂ ਵਿੱਚ ਬਾਸਮਤੀ ਉੱਪਰ ਬੈਨ ਜ਼ਹਿਰਾਂ ਅਤੇ ਪਰਾਲੀ ਪ੍ਰਬੰਧਨ ਦੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ।
ਇਸ ਲੜੀ ਤਹਿਤ ਬਲਾਕ ਖਡੂਰ ਸਾਹਿਬ ਵਿਖੇ ਪਿੰਡ ਭਲੋਜਲਾ ਵਿਖੇ ਕਿਸਾਨਾਂ ਨੂੰ ਬਾਸਮਤੀ ਉੱਪਰ ਬੈਨ ਦੀ ਛਿੜਕਾਅ ਨਾ ਕਰਨ ਸਬੰਧੀ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੈਂਪ ਲਗਾਇਆ ਗਿਆ ।ਕੈਂਪ ਦੀ ਪ੍ਰਧਾਨਗੀ ਕਰਦਿਆਂ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੇ ਕੀਤੀ ਕਿਸਾਨਾਂ ਨੂੰ ਬਾਸਮਤੀ ਉਪਰ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਬੈਂਨ ਜ਼ਹਿਰਾਂ ਅਤੇ ਉੱਲੀਨਾਸ਼ਕਾਂ ਨੂੰ ਸਪ੍ਰੇ ਨਾ ਕਰਨ ਬਾਰੇ ਵਿਸਥਾਰਪੂਰਵਕ ਦੱਸਿਆ ਉਨ੍ਹਾਂ ਕਿਹਾ ਕਿ ਬਾਸਮਤੀ ਉੱਪਰ ਬੈਨ 10 ਦਵਾਈਆਂ ਦੀ ਸਪਰੇਅ ਕਰਨ ਨਾਲ ਉਸਦਾ ਮਿਆਰ ਘੱਟਦਾ ਹੈ ਅਤੇ ਕੁਆਲਿਟੀ ਖਰਾਬ ਹੁੰਦੀ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਧੀਆ ਕੀਮਤ ਨਹੀਂ ਮਿਲਦੀ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਇਸ ਤਰ੍ਹਾਂ ਕਰਨ ਦੇ ਨਾਲ ਸਾਡੀ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਵਾਤਾਵਰਨ ਦੂਸ਼ਿਤ ਹੁੰਦਾ ਹੈ ।
ਇਸ ਮੌਕੇ ਬੋਲਦਿਆਂ ਖੇਤੀਬਾਡ਼ੀ ਅਫ਼ਸਰ ਡਾਕਟਰ ਨਵਤੇਜ ਸਿੰਘ ਜੋਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕੇ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ ਬੇਲਰ ਦੇ ਨਾਲ ਪਰਾਲੀ ਦੀਆਂ ਗੰਢਾਂ ਬਣਵਾ ਲੈਣ ਜਾਂ ਫਿਰ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ,ਜਿਹੜੇ ਕਿਸਾਨਾਂ ਨੇ ਆਲੂ ਅਤੇ ਮਟਰਾਂ ਦੀ ਕਾਸ਼ਤ ਕਰਨੀ ਹੈ ਉਹ ਪਰਾਲੀ ਨੂੰ ਮਲਚਰ ਨਾਲ ਕੁਤਰ ਕੇ ਰਿਵਰਸੀਬਲ ਪਲੋਅ ਦੇ ਨਾਲ ਖੇਤਾਂ ਵਿਚ ਪਰਾਲੀ ਨੂੰ ਦਬਾਉਣ । ਇਸ ਮੌਕੇ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਸਾਰੇ ਪਿੰਡ ਵੱਲੋਂ ਹਾਮੀ ਭਰੀ , ਇਸ ਮੌਕੇ ਮਨਜੀਤ ਸਿੰਘ, ਅਵਤਾਰ ਸਿੰਘ, ਬਲਜੀਤ ਕੌਰ ,ਗੁਰਨਾਮ ਕੌਰ, ਪ੍ਰਕਾਸ਼ ਕੌਰ, ਡਿੰਪਲ, ਕੁਲਵੰਤ ਸਿੰਘ, ਦਿਲਬਾਗ ਸਿੰਘ ਨੰਬਰਦਾਰ, ਸਰਦੂਲ ਸਿੰਘ, ਚਰਨ ਸਿੰਘ, ਲਖਬੀਰ ਸਿੰਘ, ਨਿਰਮਲ ਕੌਰ, ਨਰਿੰਦਰ ਸਿੰਘ, ਗੁਰਨਾਮ ਸਿੰਘ, ਗੁਰਦੇਵ ਸਿੰਘ, ਜਗਤਾਰ ਸਿੰਘ, ਕਸ਼ਮੀਰ ਸਿੰਘ, ਬਲਜੀਤ ਸਿੰਘ, ਸਮਸ਼ੇਰ ਸਿੰਘ, ਹਰਜਿੰਦਰ ਸਿੰਘ, ਬਲਕਾਰ ਸਿੰਘ, ਕੁਲਵਿੰਦਰ ਸਿੰਘ, ਬਲਵੰਤ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ ।