ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਪੰਨਗੋਟਾ-ਖਾਰਾ ਬਰਿੱਜ ਰੋਡ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ

4675395
Total views : 5507061

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ-ਤਰਨ ਤਾਰਨ ਸੜਕ ਬਾਇਆ ਚੱਬਾ-ਗੋਹਲਵੜ੍ਹ ਨੂੰ ਜਲਦੀ ਹੀ ਬਣਾਇਆ ਜਾਵੇਗਾ 4 ਲੇਨ- ਹਰਭਜਨ ਸਿੰਘ ਈ. ਟੀ. ਓ.

ਤਰਨ ਤਾਰਨ/ਬੱਬੂ ਬੰਡਾਲਾ,ਜਸਬੀਰ ਲੱਡੂ

ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਹਲਕਾ ਪੱਟੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਵਿੱਚ ਲੱਗੱਭਗ 4 ਕਰੋੜ 44 ਲੱਖ ਦੀ ਲਾਗਤ ਨਾਲ ਹੋਣ ਵਾਲੇ ਪੰਨਗੋਟਾ-ਖਾਰਾ ਬਰਿੱਜ ਰੋਡ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਦਿਲਬਾਗ਼ ਸਿੰਘ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰੀ ਰਜਿੰਦਰ ਸਿੰਘ ਉਸਮਾਂ ਤੋਂ ਇਲਾਵਾ ਤੋਂ ਪਤਵੰਤੇ ਵੀ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਸਰਕਾਰ ਬਣਦਿਆਂ ਹੀ ਰਾਜ ਵਿੱਚ ਵੱਡੀ ਪੱਧਰ ‘ਤੇ ਸ਼ੁਰੂ ਕਰਵਾਏ ਗਏ ਵਿਕਾਸ ਕਾਰਜ- ਲਾਲਜੀਤ ਸਿੰਘ ਭੁੱਲਰ


ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਕਿ ਸਾਡੇ ਧਾਰਮਿਕ ਸਥਾਨਾਂ ਨੂੰ ਜੋੜਨ ਵਾਲੀ ਮਹੱਤਵਪੂਰਨ ਅੰਮ੍ਰਿਤਸਰ-ਤਰਨ ਤਾਰਨ ਸੜਕ ਬਾਇਆ ਚੱਬਾ-ਗੋਹਲਵੜ੍ਹ ਨੂੰ ਵੀ ਜਲਦੀ ਹੀ 4 ਲੇਨ ਬਣਾਇਆ ਜਾ ਰਿਹਾ ਹੈ, ਜਿਸ ਦੀ ਵਿਭਾਗੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਜਲਦੀ ਹੀ ਇਸ ਟੈਂਡਰ ਲਗਾਏ ਜਾ ਰਹੇ ਹਨ।


ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵੱਡੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਆਈ ਪਈ ਹੈ। ਰਾਜ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵਿਕਾਸ ਕਾਰਜ ਸ਼ੁਰੂ ਹੋ ਗਏ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਵਿੱਚ ਚੋਣਾਂ ਸਮੇਂ ਹੀ ਵਿਕਾਸ ਕੰਮਾਂ ਦਾ ਐਲਾਨ ਕਰਦੀਆਂ ਸਨ।
ਉਨ੍ਹਾਂ ਕਿਹਾ ਕਿ ਪੰਨਗੋਟਾ-ਖਾਰਾ ਬਰਿੱਜ ਰੋਡ ਦੀ ਮੁਰੰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।ਉਨਾਂ ਦੱਸਿਆ ਕਿ ਇਸ ਰੋਡ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਹ ਸੜਕ ਪੰਨਗੋਟਾ ਨੂੰ ਅੰਮ੍ਰਿਤਸਰ-ਤਰਨ ਤਾਰਨ-ਸਰਹਾਲੀ ਹਰੀਕੇ ਰੋਡ ਨਾਲ ਪਿੰਡ ਖਾਰਾ ਨਜ਼ਦੀਕ ਜੋੜਦੀ ਹੈ।ਉਨਾਂ ਕਿਹਾ ਕਿ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਨਵੀਆਂ ਸੜਕਾਂ ਵੀ ਬਣਾਈਆਂ ਜਾਣਗੀਆਂ।ਉਹਨਾਂ ਕਿਹਾ ਕਿ ਪੱਟੀ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।

Share this News