Total views : 5507068
Total views : 5507068
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬੀ.ਐਨ.ਈ ਬਿਊਰੋ
ਬਠਿੰਡਾ ਦੀ ਸਬ ਡਿਵੀਜ਼ਨ ਮੌੜ ਮੰਡੀ ਵਿਖੇ ਤਾਇਨਾਤ ਡੀਐੱਸਪੀ ਬਲਜੀਤ ਸਿੰਘ ਨੂੰ ਬੀਤੇ ਦਿਨੀਂ ਵਿਜੀਲੈਂਸ ਦੀ ਚੰਡੀਗੜ੍ਹ ਅਤੇ ਬਠਿੰਡਾ ਟੀਮ ਵੱਲੋਂ 3,0000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਡੀਐੱਸਪੀ ਬਲਜੀਤ ਸਿੰਘ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਦਾਲਤ ਵੱਲੋਂ ਡੀਐਸਪੀ ਬਲਜੀਤ ਸਿੰਘ ਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਡੀਐਸਪੀ ਬਲਜੀਤ ਸਿੰਘ ਵੱਲੋਂ ਪੁੱਛਗਿੱਛ ਦੌਰਾਨ ਸਹਿਯੋਗ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨਾਂ ਪੁਲਿਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਦਿਨਾਂ ਵਿੱਚ ਡੀਐਸਪੀ ਬਲਜੀਤ ਸਿੰਘ ਦੇ ਬੈਂਕ ਖਾਤਿਆਂ ਅਤੇ ਜਾਇਦਾਦ ਦੇ ਵੇਰਵੇ ਇਕੱਠੀ ਕੀਤੇ ਜਾਣਗੇ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡੀਐੱਸਪੀ ਬਲਜੀਤ ਸਿੰਘ ਵੱਲੋਂ ਭ੍ਰਿਸ਼ਟਾਚਾਰ ਕਰਦੇ ਹੋਏ ਕਿੰਨੀ ਕਿ ਜਾਇਦਾਦ ਬਣਾਈ ਗਈ ਹੈਇੱਥੇ ਦੱਸਣਯੋਗ ਹੈ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਮੌੜ ਦੇ ਡੀਐੱਸਪੀ ਬਲਜੀਤ ਸਿੰਘ ਬਰਾੜ ਨੂੰ 30,000/— ਰੁਪਏ ਦੀ ਰਿਸ਼ਵਤ ਲੈਦਿਆ ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀ ਕਾਬੂ ਕੀਤਾ ਸੀ ਇਹ ਕਾਰਵਾਈ ਵਿਜੀਲੈਂਸ ਵੱਲੋ ਮੌੜ ਮੰਡੀ ਜ਼ਿਲ੍ਹਾ ਬਠਿੰਡਾ ਦੇ ਵਾਸੀ ਰਵਿੰਦਰ ਸਿੰਘ ਵੱਲੋ ਕੀਤੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਗਈ ਸੀ।