Total views : 5506907
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸ਼ਾਮ 4:30 ਵਜੇ ਦੇਹਾਂਤ ਹੋ ਗਿਆ ਹੈ। ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ਦੀ ਖ਼ਬਰ ਨਾਲ ਸਿੱਖ ਪੰਥ ਵਿਚ ਸੋਗ ਦੀ ਲਹਿਰ ਹੈ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹੇ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋ ਦੁੱਖ ਦਾ ਪ੍ਰਗਟਾਵਾ
ਅੱਜ ਜਾਰੀ ਇਕ ਪ੍ਰੈਸ ਬਿਆਨ ਵਿੱਚ ਸਤਿਕਾਰਯੋਗ ਸਿੰਘ ਗਿਆਨੀ ਰਘਬੀਰ ਸਿੰਘ ਜੀ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ (ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਜੀ ਦੇ ਸਾਨੂੰ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਜਾਣ ਨਾਲ ਪਰਿਵਾਰ ਅਤੇ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਸਿੰਘ ਸਾਹਿਬ ਜੀ ਨੇ ਆਪਣਾ ਸਾਰਾ ਜੀਵਨ ਗੁਰਮੁੱਖਤਾਈ ਅਤੇ ਗੁਰਮਤਿ ਸਿਧਾਂਤਾਂ ਦੀ ਰੋਸ਼ਨੀ ਉਪਰ ਪਹਿਰਾ ਦਿੰਦਿਆਂ ਬਤੀਤ ਕੀਤਾ ਹੈ। ਉਹਨਾਂ ਵੱਲੋਂ ਕੀਤੀਆਂ ਸੇਵਾਵਾਂ ਨੂੰ ਪੰਥ ਸਦਾ ਯਾਦ ਰੱਖੇਗਾ।ਸਤਿਗੁਰੂ ਜੀ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ, ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।