ਪੁਲਿਸ ਨੇ ‘ਚਿੱਟੇ’ ਦਾ ‘ਕਾਲਾ’ ਕਾਰੋਬਾਰ ਕਰਨ ਵਾਲਾ ਪੂਰਾ ਟੱਬਰ ਕੀਤਾ ਕਾਬੂ

4675345
Total views : 5506907

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ/ਬੀ.ਐਨ.ਈ ਬਿਊਰੋ

ਬਠਿੰਡਾ ਦੇ ਥਾਣਾ ਸਿਵਲ ਲਾਈਨ ਪੁਲਿਸ ਨੇ ਸ਼ਹਿਰ ਦੀ ਧੋਬੀਆਣਾ ਨਾਲ ਬਸਤੀ ਨਾਲ ਸੰਬੰਧਿਤ ਇੱਕ ਪੂਰੇ ਦੇ ਪੂਰੇ ਪਰਿਵਾਰ  ਨੂੰ ਕਾਬੂ ਕਰਕੇ 105 ਗ੍ਰਾਮ ਚਿੱਟਾ ਅਤੇ 7 ਲੱਖ 40 ਹਜਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਮਾਮਲੇ ਸੰਬੰਧੀ ਹਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ, ਹਰਜਿੰਦਰ ਸਿੰਘ ਦੀ ਪਤਨੀ ਅਮਰਜੀਤ ਕੌਰ , ਪੁੱਤਰ ਰਮਨਦੀਪ ਸਿੰਘ ਅਤੇ ਨੂੰਹ ਮਾਨਸੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਡੀ ਐਸ ਪੀ ਸਿਟੀ ਗੁਰਪ੍ਰੀਤ ਸਿੰਘ ਗਿੱਲ ਅਤੇ ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਇਸ ਸੰਬੰਧ ਵਿੱਚ ਖੁਲਾਸਾ ਕੀਤਾ ਹੈ।


 ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਚੱਲ ਰਹੀ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ  ਚੰਦ ਪੈਸਿਆਂ ਦੇ ਲਾਲਚ ਵਿੱਚ ਜਵਾਨੀ ਦਾ ਘਾਣ ਕਰਨ ਵਾਲਾ ਸਮੁੱਚਾ ਪਰਿਵਾਰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋਂ 105 ਜੀਐਮ ਚਿੱਟਾ ਬਰਾਮਦ ਕੀਤਾ ਹੈ। ਇਸੇ ਪਰਿਵਾਰ ਕੋਲੋਂ ਹੀ ਨਸ਼ਾ ਤਸਕਰੀ ਨਾਲ ਕੀਤੀ ਕਮਾਈ ਦੇ ਸੱਤ ਲੱਖ ਚਾਲੀ ਹਜਾਰ ਰੁਪਏ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ  ਵੱਲੋਂ ਟੈਕਸੀ ਦੇ ਕਾਰੋਬਾਰ  ਦੀ ਆੜ ਵਿਚ ਨਸ਼ਾ ਤਸਕਰੀ ਦਾ ਕੰਮ ਚਲਾਇਆ ਜਾ ਰਿਹਾ ਸੀ। ਦੱਸਿਆ ਕਿ ਉਨ੍ਹਾਂ ਦੱਸਿਆ ਕਿ  ਹਰਜਿੰਦਰ ਸਿੰਘ ਵੱਲੋਂ ਪਿਛਲੇ ਕਈ ਸਾਲਾਂ ਤੋਂ ਟੈਕਸੀ ਚਲਾਈ ਜਾ ਰਹੀ ਸੀ ਅਤੇ ਇਸ ਵੇਲੇ ਉਸ ਕੋਲ ਇੱਕ ਇਨੋਵਾ ਗੱਡੀ ਹੈ।       

Share this News