





Total views : 5596650








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਹਰੀਕੇ ਪੱਤਣ, (ਤਰਨ ਤਾਰਨ), ਜਸਬੀਰ ਸਿੰਘ ਲੱਡੂ,ਲਾਲੀ ਕੈਰੋ
ਸਥਾਨਕ ਲੋਕਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਵਡਮੁੱਲੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਵੱਡੀ ਪੱਧਰ ‘ਤੇ ਰਾਹਤ ਕਾਰਜ ਜਾਰੀ ਹਨ ਅਤੇ ਜਲਦੀ ਹੀ ਬੰਨ ‘ਚ ਪਏ ਪਾੜ੍ਹ ਨੂੰ ਪੂਰਨ ਕਰਨ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਅੱਜ ਧੁੱਸੀ ਬੰਨ੍ਹ ਅਤੇ ਰਾਹਤ ਕੇਂਦਰਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਾਭਵਿਤ ਲੋਕਾਂ ਲਈ ਬਣਾਏ ਗਏ ਰਾਹਤ ਕੇਂਦਰਾਂ ਵਿੱਚ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਹੜਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 07 ਰਾਹਤ ਕੇਂਦਰ ਬਣਾਏ ਗਏ ਹਨ, ਜਿੱਥੇ ਲੋਕਾਂ ਨੂੰ ਖਾਣ-ਪੀਣ, ਦਵਾਈਆਂ, ਮੱਛਰਦਾਨੀਆਂ, ਤਰਪਾਲਾਂ ਆਦਿ ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਕੈਂਪ ਲਗਾ ਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਵਿਸ਼ੇਸ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਜਾਵੇਗਾ ਬਣਦਾ ਮੁਆਵਜ਼ਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜਾਂ ਪ੍ਰਭਾਿਵਤ ਖੇਤਰਾਂ ਵਿੱਚੋਂ ਪਸ਼ੂ ਧਨ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।ਉਹਨਾਂ ਦੱਸਿਆ ਕਿ ਪੂਸ਼ਆਂ ਲਈ ਵੀ 02 ਰਾਹਤ ਕੇਂਦਰ ਸਭਰਾ ਅਨਾਜ ਮੰਡੀ ਤੇ ਨੀਲੀ ਰਾਵੀ ਮੱਝਾਂ ਦੇ ਰਿਸਰਚ ਸੈਂਟਰ ਹਰੀਕੇ ਵਿਖੇ ਬਣਾਏ ਗਏ ਹਨ, ਜਿੱਥੇ ਪਸ਼ੂਆਂ ਲਈ ਵੀ ਹਰੇ ਚਾਰੇ ਤੇ ਸਾਇਲੇਜ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਸੰਜਮ ਰੱਖਣ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੇ ਸਮੇਂ ਲੋਕਾਂ ਦੇ ਨਾਲ ਖੜ੍ਹਾ ਹੈ।ਉਹਨਾਂ ਕਿ ਜ਼ਿਲ੍ਹਾ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਦਾ ਸਾਥ ਦੇਣ।
ਉਹਨਾਂ ਦੱਸਿਆ ਕਿ ਬੰਨ੍ਹ ਵਿੱਚ ਦੇ ਪਾੜ ਦੇ ਪੈਣ ਨਾਲ ਲੱਗਭੱਗ 39 ਪਿੰਡ ਪ੍ਰਭਾਵਿਤ ਹੋਏ ਹਨ।ਉਹਨਾਂ ਕਿਹਾ ਕਿ ਨੀਵੇਂ ਇਲਕਿਆਂ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।ਉਹਨਾਂ ਕਿਹਾ ਕਿ ਪਾਣੀ ਉੱਤਰਨ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਵਿਸ਼ੇਸ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।