Total views : 5505206
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਖਾਲੜਾ ਪੁਲਿਸ ਨੇ ਬੀਤੀ ਰਾਤ ਸਰਹੱਦੀ ਪਿੰਡ ਨਾਰਲੀ ਨੇੜਿਓ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 1 ਕਿੱਲੋ ਮਾਰੂ ਨਸ਼ੇ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਕੇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਪੁਲੀਸ ਥਾਣਾ ਖਾਲੜਾ ਮੁਖੀ ਐਸਐਚਓ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ ਪੁਆਇੰਟ ਪਿੰਡ ਨਾਰਲੀ ਵਿਖੇ ਨਾਕਾਬੰਦੀ ਕਰਕੇ ਸਮਾਜ ਵਿਰੋਧੀ ਅਨਸਰਾਂ ਤੇ ਬਾਜ ਅੱਖ ਰੱਖੀ ਜਾ ਰਹੀ ਸੀ ਤਾਂ
ਉਸ ਸਮੇ ਦੌਰਾਨ ਗੁਰਨਾਮ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਬੁਰਜ ਥਾਣਾ ਸਰਾਏ ਅਮਾਨਤ ਖਾਂ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤਾਂ ਪੁਲਿਸ ਪਾਰਟੀ ਨੇ ਤੁਰੰਤ ਘੇਰਾਬੰਦੀ ਕਰਕੇ ਗ੍ਰਿਫਤਾਰ ਕੀਤੇ ਜਾਨ ਤੇ ਉਸ ਪਾਸੋਂ ਨਸ਼ੀਲਾ ਪਦਾਰਥ 1 ਕਿਲੋ,762 ਗ੍ਰਾਮ ਹੈਰੋਇਨ ਬਰਾਮਦ ਕੀਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਖਿਲਾਫ਼ ਥਾਣਾ ਖਾਲੜਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਫੇਲ ਕੀਤਾ ਜਾ ਸਕੇ।