ਡਾ: ਢਿਲ਼ੋ ਦੀ ਰਹਿਨੁਮਾਈ ਹੇਠ ਜਿਲਾ ਗੁਰਦਾਸਪੁਰ ਦੇ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਦੁਕਾਨਾਂ ਤੇ ਦਵਾਈਆਂ ਅਤੇ ਖਾਦਾਂ ਦੇ ਸੈਂਪਲ ਭਰੇ ਗਏ

4674248
Total views : 5505308

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਟਾਲਾ/ਵਿਸ਼ਾਲ ਮਲਹੋਤਰਾ


ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁਡੀਆਂ ਦੇ ਆਦੇਸ਼ਾ ਤੇ ਅਮਲ ਕਰਦਿਆ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕਿਰਪਾਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਨਵਨਿਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਵਿਕੇਤਾਵਾਂ ਦੀ ਬਾਸਮਤੀ ਤੇ ਪਾਬੰਦੀਸ਼ੁਦਾ ਦਵਾਈਆਂ ਦੀ ਸੇਲ ਅਤੇ ਸਟਾਕ ਦੀ ਚੈਕਿੰਗ ਕੀਤੀ ਗਈ।


ਇਸ ਦੌਰਾਨ ਵੱਖ-ਵੱਖ ਦੁਕਾਨਾਂ ਤੇ ਦਵਾਈਆਂ ਅਤੇ ਖਾਦਾਂ ਦੇ ਸੈਂਪਲ ਭਰੇ ਗਏ ਅਤੇ ਹਦਾਇਤ ਕੀਤੀ ਗਈ ਕਿ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਬਾਸਮਤੀ ਦੀ  ਫਸਲ ਲਈ ਨਾ ਕੀਤੀ ਜਾਵੇ ਤਾਂ ਜੋ ਬਾਸਮਤੀ ਦੀ ਐਕਸਪੋਰਟ ਕੁਆਲਟੀ ਪ੍ਰਭਾਵਿਤ ਨਾ ਹੋਵੇ।
ਇਸ ਮੌਕੇ ਤੇ ਦੁਕਾਨਾਂ ਤੇ ਸਰਕਾਰ ਵੱਲੋਂ ਜਾਰੀ ਪਾਬੰਦੀਸ਼ੁਦਾ ਦਵਾਈਆਂ ਦੇ ਨੋਟੀਫਿਕੇਸ਼ਨ ਦਾ ਚਸਪਾ ਕਰਵਾਇਆ ਗਿਆ ਅਤੇ ਨਾਲ ਹੀ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਗਈ ਕਿ ਇਸਦੀ ਉਲੰਘਣਾ ਕਰਨ ਵਾਲੇ ਡੀਲਰ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਏ.ਡੀ.ਓ. ਡਾ.ਮਨਪ੍ਰੀਤ ਸਿੰਘ, ਡਾ. ਕਵਲਜੀਤ ਕੌਰ, ਏ.ਡੀ.ਓ.ਅੰਮ੍ਰਿਤਪਾਲ ਸਿੰਘ, ਏ.ਡੀ.ਓ. ਡਾ. ਪਰਮਬੀਰ ਕੌਰ ਹਾਜ਼ਰ ਸਨ।

Share this News