Total views : 5506212
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ
ਅੱਜ ਸਵੇਰੇ ਤੜਕਸਾਰ ਜੰਡੋਕੇ ਸਰਹਾਲੀ ਨੇੜੇ ਇਕ ਟਰਾਲੇ ਤੇ ਸ਼ਵਿਫਟ ਕਾਰ ਦਰਮਿਆਨ ਵਾਪਰੇ ਸੜਕ ਹਾਦਸੇ ‘ਚ ਕਾਰ ‘ਚ ਸਵਾਰ ਦੋ ਔਰਤਾਂ ਜੋ ਆਪਸੀ ਰਿਸ਼ਤੇ ‘ਚ ਦਰਾਣੀ ਜਠਾਣੀ ਲੱਗਦੀਆ ਸਨ ਉਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋ ਕਿ ਕਾਰ ਚਲਾ ਰਿਹਾ ਵਿਆਕਤੀ ਜੋ ਮ੍ਰਿਤਕ ਔਰਤਾਂ ਵਿੱਚੋ ਇਕ ਦਾ ਪਤੀ ਸੀ,ਉਹ ਗੰਭੀਰ ਜਖਮੀ ਹੋ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਰਿਵਾਰ ਤਰਨਤਾਰਨ ਦੇ ਪਿੰਡ ਲੋਹਕਾ ਤੋਂ ਅੰਮ੍ਰਿਤਸਰ ਦੇ ਸ਼ਹੀਦਾਂ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਸੀ। ਪਰਿਵਾਰ ਅਜੇ ਝੰਡੋਕੇ ਸਰਹਾਲੀ ਪਹੁੰਚਿਆ ਹੀ ਸੀ ਕਿ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ।
ਕਾਰ ‘ਚ ਸਵਾਰ ਗੁ: ਸ਼ਹੀਦਾਂ ਸਾਹਿਬ ਅੰਮ੍ਰਿਤਸਰ ਜਾ ਰਹੇ ਸੀ ਪ੍ਰੀਵਾਰਕ ਮੈਬਰ
ਕਾਰ ਦਾ ਬੋਨਟ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਕਾਰ ਚਾਲਕ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਕੀ ਨੌਸ਼ਹਿਰਾ ਪੰਨੂਆ ਦੇ ਸਬ ਇੰਸਪੈਕਟਰ ਇਕਬਾਲ ਸਿੰਘ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਕਾਰਵਾਈ ਕੀਤੀ ਜਾਵੇਗੀ।
ਮੌਕੇ ‘ਤੇ ਪੁੱਜੇ ਚੌਂਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਪਿੰਡ ਲੋਹਕਾ ਨਿਵਾਸੀ ਇਹ ਪਰਿਵਾਰ ਸਵੇਰੇ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਜਾ ਰਿਹਾ ਸੀ ਕਿ ਪਿੰਡ ਤੋਂ ਕੁਝ ਦੂਰੀ ‘ਤੇ ਹੀ ਇਨ੍ਹਾਂ ਦੀ ਕਾਰ ਖੜ੍ਹੇ ਟਰੱਕ ਨਾਲ ਪਿੱਛੋਂ ਜਾ ਟਕਰਾਈ। ਇਸ ਹਾਦਸੇ ਵਿਚ ਦੋ ਔਰਤਾਂ ਦੀ ਪਛਾਣ ਅਮਰਜੀਤ ਕੌਰ ਅਤੇ ਮਨਪ੍ਰੀਤ ਕੌਰ ਵਜੋਂ ਹੋਈ ਹੈ।ਜੋ ਆਪਸ ਵਿਚ ਦਰਾਣੀ ਜਿਠਾਣੀ ਹਨ ਦੀ ਮੌਤ ਹੋ ਗਈ ਹੈ। ਜਦੋਂਕਿ ਮਰਨ ਵਾਲੀ ਇਕ ਔਰਤ ਦਾ ਪਤੀ ਜੋ ਕਾਰ ਚਲਾ ਰਿਹਾ ਸੀ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਹਾਦਸਾ ਇਨ੍ਹਾਂ ਜਬਰਦਸਤ ਸੀ ਕਿ ਕਾਰ ਦੇ ਪਰਖਚੇ ਉੱਡ ਗਏ।