ਪਰਾਲੀ ਸਾਂਭਣ ਲਈ ਸਰਫ਼ੇਸ ਸੀਡਰ ਮਸ਼ੀਨ ਸਬਸਿਡੀ ‘ਤੇ ਉੱਪਲਬਧ ਕਰਵਾਉਣ ਵਾਸਤੇ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਦੀ ਮੰਗ

4674719
Total views : 5506006

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਲਾਲੀ ਕੈਰੋ
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ  ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਸਰਫ਼ੇਸ ਸੀਡਰ ਮਸ਼ੀਨ ਸਬਸਿਡੀ ‘ਤੇ ਉਪਲਬਧ ਕਰਵਾਉਣ ਵਾਸਤੇ ਆਨਲਾਈਨ ਪੋਰਟਲ agrimachinerypb.com ਰਾਹੀਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਬਿਨੈ ਪੱਤਰ ਦੇਣ ਦੀ ਆਖ਼ਰੀ ਮਿਤੀ 10 ਸਤੰਬਰ, 2023 ਹੈ |
ਬਿਨੈ ਪੱਤਰ ਦੇਣ ਦੀ ਆਖ਼ਰੀ ਮਿਤੀ 10 ਸਤੰਬਰ -ਡਿਪਟੀ ਕਮਿਸ਼ਨਰ
ਉਹਨਾਂ ਦੱਸਿਆ ਕਿ ਅਰਜ਼ੀਆਂ ਦੇਣ ਲਈ ਕਿਸਾਨ ਵੀਰ ਡਾਇਰੈਕਟਰ ਖੇਤੀਬਾੜੀ ਵਲੋਂ ਅਖਬਾਰਾਂ ਵਿੱਚ ਦਿੱਤੇ ਇਸ਼ਤਿਹਾਰ  ਵਿਚ  ਦਿੱਤੇ ਗਏ ਬਾਰਕੋਡ ਨੂੰ ਵੀ ਸਕੈਨ ਕਰ ਸਕਦੇ ਹਨ। ਸਕੀਮ ਅਧੀਨ ਸਰਫ਼ੇਸ ਸੀਡਰ ‘ਤੇ ਵੱਧ ਤੋਂ ਵੱਧ ਸਬਸਿਡੀ ਦੀ ਦਰ ਵਿਅਕਤੀਗਤ ਕਿਸਾਨ 40,000 ਰੁਪਏ ਅਤੇ ਕਸਟਮ ਹਾਇਰਿੰਗ ਸੈਂਟਰ 64,000 ਰੁਪਏ ਅਨੁਸਾਰ ਹੋਵੇਗੀ।
ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ:10 ਸਤੰਬਰ, 2023 ਸ਼ਾਮ 5:00 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ‘ਤੇ ਦੇ ਸਕਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਜਾਂ ਜ਼ਿਲ੍ਹੇ ਦੇ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800 180 1551 ‘ਤੇ ਖੇਤੀਬਾੜੀ ਸਬੰਧੀ ਸਲਾਹ ਲਈ ਜਾ ਸਕਦੀ ਹੈ।
Share this News