ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀ ਪ੍ਰਿੰਸੀਪਲ (ਡਾ.) ਪੁਸ਼ਪਿੰਦਰ ਵਾਲੀਆ, ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਵੱਲੋਂ ਸਨਮਾਨਿਤ 

4674385
Total views : 5505502

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀ ਪ੍ਰਿੰਸੀਪਲ (ਡਾ.) ਪੁਸ਼ਪਿੰਦਰ ਵਾਲੀਆ ਨੂੰ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਵੱਲੋਂ ਰਾਸ਼ਟਰੀ ਖੇਡ ਦਿਵਸ ਅਤੇ ਹਾਕੀ ਤੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਉਤੱਸਵ ਦੇ ਮੌਕੇ ਤੇ ਖਾਸ ਰੂਪ ਵਿੱਚ ਸਨਮਾਨਤ ਕੀਤਾ ਗਿਆ। ਇਹ ਸਨਮਾਨ ਉਹਨਾਂ ਨੁੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਦੇ ਲਈ ਦਿੱਤਾ ਗਿਆ।
ਪ੍ਰੋ. ਸਵੀਟੀ ਬਾਲਾ, ਮੁਖੀ, ਫਿਜ਼ੀਕਲ ਐਜੁਕੇਸ਼ਨ ਅਤੇ ਸਹਾਇਕ ਪ੍ਰੋ. ਸਵਿਤਾ ਕੁਮਾਰੀ, ਸ਼੍ਰੀ ਬਲਦੇਵ ਰਾਜ ਦੇਵ, ਮੁਖੀ, ਸ਼੍ਰੀ ਹਰੀਸ਼ ਕੁਮਾਰ, ਸਬ ਇੰਨਸਪੈਕਟਰ ਅਤੇ ਸ਼੍ਰੀ ਰੂਪ ਚੰਦ ਤੈਰਾਕੀ ਮੁਖੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਦੇ ਸਾਰੇ ਮੈਂਬਰਾਂ ਨੇ ਡਾ. ਵਾਲੀਆ ਨੂੰ ਇਸ ਉਪਲਬੱਧੀ ਤੇ ਵਧਾਈ ਦਿਤੀ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਨਮਾਨ ਦੇ ਲਈ ਸ਼੍ਰੀ ਬਲਦੇਵ ਰਾਜ ਦੇਵ ਦਾ ਸ਼ੁਕਰਾਨਾ ਪ੍ਰਗਟ ਕੀਤੀ। ਪ੍ਰਿੰਸੀਪਲ ਨੇ ਇਹ ਸਨਮਾਨ ਆਪਣੇ ਬੀ.ਬੀ.ਕੇ ਦੇ ਪਰਿਵਾਰ ਦੇ ਮੈਂਬਰਾਂ ਨੂੰ ਸਮਰਪਿਤ ਕਰਦੇ ਹੋਏ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਹਮੇਸ਼ਾ ਪੜ੍ਹਾਈ ਅਤੇ ਖੇਡਾਂ ਨੂੰ ਅੱਗੇ ਵਧਾਉਣ ਲਈ ਜਤਨ ਕਰਦਾ ਰਹਿੰਦਾ ਹੈ ਅਤੇ ਅੱਗੇ ਵੀ ਰਹੇਗਾ। 
Share this News