ਵਿਜੀਲੈਂਸ ਵੱਲੋਂ ਪੰਜਾਬ ਰੋਡਵੇਜ ਦਾ ਕਲਰਕ ਡਰਾਈਵਰ ਤੋ 5000 ਰੁਪਏ ਰਿਸ਼ਵਤ ਲੈਦਾਂ ਕਾਬੂ

4673954
Total views : 5504810

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਵਿਖੇ ਬਤੌਰ ਡਰਾਈਵਰ ਕੰਮ ਕਰਦਾ ਹੈ ਅਤੇ ਉਸਨੇ ਵਿਭਾਗ ਤੋਂ ਮਨਜ਼ੂਰੀ ਲੈ ਕੇ 12-06-2023 ਤੋਂ 23-06-2023 ਤੱਕ ਐਲ.ਟੀ.ਸੀ. ਛੁੱਟੀ ਲਈ ਸੀ।

ਉਸ ਨੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਨੇ ਐਲ.ਟੀ.ਸੀ. ਛੁੱਟੀ ਦਾ ਬਿੱਲ ਖ਼ਜ਼ਾਨੇ ਵਿੱਚ ਭੇਜਣ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਸ (ਸ਼ਿਕਾਇਤਕਰਤਾ) ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਹ 5000 ਰੁਪਏ ਰਿਸ਼ਵਤ ਬਦਲੇ ਬਿੱਲ ਭੇਜਣ ਲਈ ਰਾਜ਼ੀ ਹੋ ਗਿਆ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਬਿੱਲ ਕਲਰਕ ਹਰਦਿਆਲ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਿਤੀ 06-09-2023 ਨੂੰ ਐਫ.ਆਈ.ਆਰ ਨੰ. 31 ਦਰਜ ਕੀਤੀ ਗਈ ਹੈ।

ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਸਫ਼ਾਈ ਸੇਵਕ ਰਿਸ਼ਵਤ ਲੈਂਦਾ ਕਾਬੂ

ਮੁਲਜ਼ਮ ਸੁਪਰਵਾਈਜ਼ਰ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ ਮੰਗ ਰਿਹਾ ਸੀ ਰਿਸ਼ਵਤ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇੱਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ ਨਿਗਮ ਲੁਧਿਆਣਾ ਵਿਖੇ 2014 ਤੋਂ ਠੇਕੇ ‘ਤੇ ਸਫ਼ਾਈ ਸੇਵਕ ਵਜੋਂ ਕੰਮ ਕਰ ਰਿਹਾ ਸੀ ਅਤੇ ਉਹ ਨਵੰਬਰ 2022 ਵਿਚ ਰੈਗੂਲਰ ਹੋਇਆ ਸੀ, ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫ਼ਾਈ ਸੇਵਕਾਂ ਤੋਂ ਉਨ੍ਹਾਂ ਦੀ ਗ਼ੈਰ-ਹਾਜ਼ਰੀ ਮਾਰਕ ਕਰਨ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ 1000 ਰੁਪਏ ਪ੍ਰਤੀ ਮਹੀਨਾ ਲੈ ਰਿਹਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰੈਗੂਲਰ ਹੋਣ ਤੋਂ ਬਾਅਦ ਉਸ ਨੂੰ 6 ਮਹੀਨਿਆਂ ਦੀ ਤਨਖਾਹ ਮਿਲੀ ਸੀ ਅਤੇ ਮੁਲਜ਼ਮ ਸੁਪਰਵਾਈਜ਼ਰ ਤਨਖਾਹ ਜਾਰੀ ਕਰਨ ਬਦਲੇ ਉਸ ਤੋਂ 6000 ਰੁਪਏ (1000 ਰੁਪਏ ਪ੍ਰਤੀ ਮਹੀਨਾ) ਦੀ ਮੰਗ ਕਰ ਰਿਹਾ ਸੀ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਹ ਭਵਿੱਖ ਵਿਚ ਉਸ ਦੀ ਗੈਰ-ਹਾਜ਼ਰੀ ਲਗਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰੇਗਾ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਿਤੀ 06.09.2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।

Share this News