ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ, ਕਾਰ ‘ਚੋਂ ਮਿਲੀ ਲਾਸ਼

4677796
Total views : 5511203

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ/ਅਸ਼ੋਕ ਵਰਮਾ  ਬਠਿੰਡਾ ਦੇ ਮਾਡਲ ਟਾਊਨ ਫੇਜ਼ 1 ਵਿੱਚ ਇੱਕ ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣੇਦਾਰ ਦੀ ਲਾਸ਼ ਉਸ ਦੀ ਕਾਰ ਵਿੱਚੋਂ ਮਿਲੀ। ਇਹ ਹਾਦਸਾ ਹੈ ਜਾਂ ਖ਼ੁਦਕੁਸ਼ੀ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇੰਸਪੈਕਟਰ ਦੀ ਮੌਤ  ਹਾਦਸਾ ਹੈ ਜਾਂ ਖੁਦਕੁਸ਼ੀ, ਇਸ ਮਾਮਲੇ ਦੀ ਜਾਂਚ ਜਾਰੀ

ਮ੍ਰਿਤਕ ਥਾਣੇਦਾਰ ਦੀ ਪਛਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਇਸ ਸਮੇਂ ਜਗਰਾਉਂ ਵਿਖੇ ਤਾਇਨਾਤ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੱਜ ਤੜਕੇ ਕਰੀਬ 3 ਵਜੇ ਮਾਡਲ ਟਾਊਨ ਫੇਜ਼ 1 ਦੇ ਕੋਲ ਇੱਕ ਕੋਠੀ ਦੇ ਬਾਹਰ ਇੱਕ ਥਾਣੇਦਾਰ ਦੀ ਲਾਸ਼ ਪਈ ਮਿਲੀ। ਪੁਲਸ ਜਿਵੇਂ ਹੀ ਮੌਕੇ ‘ਤੇ ਪਹੁੰਚੀ ਤਾਂ ਦੇਖਿਆ ਕਿ ਥਾਣੇਦਾਰ ਨੂੰ ਗੋਲੀ ਲੱਗੀ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। 

ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਦੀ ਜਾਂਚ ਲਈ ਫੋਰੈਂਸਿਕ ਟੀਮ ਵੀ ਪਹੁੰਚ ਗਈ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ, ਪੁਲਿਸ ਇੰਸਪੈਕਟਰ ਰਣਧੀਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋਈ ਹੈ, ਇਹ ਹਾਦਸਾ ਹੈ ਜਾਂ ਖੁਦਕੁਸ਼ੀ, ਇਸ ਮਾਮਲੇ ਦੀ ਜਾਂਚ ਜਾਰੀ ਹੈ, ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਬਠਿੰਡਾ ਦੇ ਫੇਸ ਵਨ ਮਾਡਲ ਟਾਊਨ ਵਿੱਚ ਰਹਿੰਦਾ ਸੀ, ਮੌਤ ਦੇ ਪਿੱਛੇ ਕੀ ਕਾਰਨ ਸੀ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Share this News