Total views : 5511203
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ ਦੇ 17 ਤੇ ਅੰਮ੍ਰਿਤਸਰ ਦੇ 2 ਪਟਵਾਰੀਆਂ ਨੇ ਡਿਪਟੀ ਕਮਿਸ਼ਨਰਾਂ ਨੂੰ ਸੌਪੇ ਅਸਤੀਫੇ
ਜਲੰਧਰ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਅਤੇ ਪਟਵਾਰੀਆਂ ਵਿਚਾਲੇ ਚੱਲ ਰਹੇ ਵਿਵਾਦ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਤਾਜ਼ਾ ਜਾਣਕਾਰੀ ਅਨੁਸਾਰ, 19 ਪਟਵਾਰੀਆਂ ਨੇ ਅਸਤੀਫੇ ਦੇ ਦਿੱਤੇ ਹਨ। ਇਨ੍ਹਾਂ ਵਿਚ ਜਲੰਧਰ ਜ਼ਿਲ੍ਹੇ ਦੇ 17 ਅਤੇ ਅੰਮ੍ਰਿਤਸਰ ਦੇ 2 ਪਟਵਾਰੀ ਸ਼ਾਮਲ ਹਨ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਪੰਜਾਬ ਪਟਵਾਰ ਅਤੇ ਕਾਨੂੰਗੋ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਹ ਪਟਵਾਰੀ ਸੇਵਾ ਮੁਕਤੀ ਤੋਂ ਬਾਅਦ ਠੇਕੇ ’ਤੇ ਕੰਮ ਕਰ ਰਹੇ ਸਨ ਤੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਪਟਵਾਰੀਆਂ ਤੇ ਕਾਨੂੰਗੋ ਨੂੰ ਭ੍ਰਿਸ਼ਟ ਕਹੇ ਜਾਣ ਤੋਂ ਬਾਅਦ ਅੱਜ ਇਨ੍ਹਾਂ ਨੇ ਰੋਸ ਕਾਰਨ ਕੰਮ ਛੱਡ ਦਿੱਤਾ । ਇਸ ਤੋਂ ਇਲਾਵਾ ਇਸ ਵਿਵਾਦ ’ਚ ਬੀਤੇ ਦਿਨੀ ਅੰਮ੍ਰਿਤਸਰ ਦੇ ਕਈ ਪਟਵਾਰੀਆ ਤੋ ਇਲਾਵਾ ਜਲੰਧਰ ਦੇ 28 ਤੇ ਅੱਜ 61 ਹੋਰ ਪਟਵਾਰੀਆਂ ਦਾ ਵੀ ਤਬਾਦਲਾ ਕੀਤਾ ਗਿਆ ਹੈ । ਜਿਸ ਨੂੰ ਲੈ ਕੇ ਪਟਵਾਰੀਆਂ ’ਚ ਰੋਸ ਹੋਰ ਵੱਧ ਗਿਆ ਹੈ। ਇਹੋ ਨਹੀਂ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਅਗਾਂਹ ਹੋਰ ਪਟਵਾਰੀ ਕੰਮ ਛੱਡਣ ਨੂੰ ਤਿਆਰ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਐਸਮਾ ਲਾਗੂ ਕਰਨ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਸੀ ਤੇ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਕੰਮ ਕਰਨ ਤੋਂ ਨਾਂਹ ਕਰ ਦਿੱਤੀ ਸੀ ।