Total views : 5511193
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਬਾਹਰਲੇ ਸੂਬੇ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਸਬੰਧੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਲਈ ਇਹ ਬਹੁਤ ਚਿੰਤਾ ਅਤੇ ਦੁਖ ਭਰੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ’ਚ ‘ਆਪ’ ਸਰਕਾਰ ਵੱਲੋਂ ਬੀਤੇ ਸਮੇਂ ’ਚ ਪੰਜਾਬ ਪੁਲਿਸ ’ਚ ਸਬ ਇੰਸਪੈਕਟਰਾਂ ਦੀ ਭਰਤੀ ਦੌਰਾਨ ਪੰਜਾਬ ’ਚੋਂ ਸਿਰਫ਼ ਇਕ ਵਿਅਕਤੀ ਦੀ ਚੋਣ ਕੀਤੀ ਗਈ ਹੈ।
ਸ: ਛੀਨਾ ਨੇ ਕਿਹਾ ਕਿ ਭਗਵੰਤ ਮਾਨ ਨੌਕਰੀਆਂ ਲਈ ਭਰਤੀ ਦੌਰਾਨ ਹਰਿਆਣਾ ਅਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਚੁਣ ਕੇ ਕੇਜਰੀਵਾਲ ਨੂੰ ਖੁਸ਼ ਕਰ ਰਹੇ ਹਨ, ਜਦਕਿ ਉਹ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦੇ ਨੌਜਵਾਨ ਰੁਜ਼ਗਾਰ ਲਈ ਵਿਦੇਸ਼ਾਂ ਨੂੰ ਜਾ ਰਹੇ ਹਨ। ਸੂਬੇ ਦੀ ਸਰਕਾਰ ਨੇ ਪੰਜਾਬੀ ਨੌਜਵਾਨਾਂ ਨੂੰ ਭੁੱਲ ਕੇ ਹਰਿਆਣਾ ਅਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਪਹਿਲ ਦੇ ਕੇ ਸੂਬੇ ਨਾਲ ਧੋਖਾ ਕੀਤਾ ਹੈ।ਉਨ੍ਹਾਂ ਕਿਹਾ ਕਿ ਮਾਨ ਅਜਿਹਾ ਕੇਜਰੀਵਾਲ ਦੇ ਇਸ਼ਾਰਿਆਂ ’ਤੇ ਸਿਆਸੀ ਕਾਰਨਾਂ ਕਰ ਕੇ ਕਰ ਰਿਹਾ ਹੈ, ਕਿਉਂਕਿ ਦੋਵੇਂ ਸੂਬੇ ਆਉਣ ਵਾਲੇ ਸਮੇਂ ’ਚ ਚੋਣਾਂ ਵੱਲ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦਾ ਪਾਇਲਟ ਬਣ ਗਿਆ ਹੈ ਅਤੇ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਨੂੰ ਅੱਖੋਂ ਪਰੋਖੇ ਕਰ ਰਿਹਾ ਹੈ।
ਭਗਵੰਤ ਮਾਨ ਕੇਜਰੀਵਾਲ ਦੀ ਕਠਪੁਤਲੀ ਬਣ ਕੇ ਪੰਜਾਬ ਨੂੰ ਧੋਖਾ ਦੇ ਰਿਹਾ ਹੈ।ਸ: ਛੀਨਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਅੱਜ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਲੋਕਾਂ ’ਚ ‘ਆਪ’ ਸਰਕਾਰ ਖ਼ਿਲਾਫ਼ ਰੋਹ ਦੀ ਲਹਿਰ ਹੈ।