Total views : 5511192
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ/ਬੀ.ਐਨ.ਈ ਬਿਊਰੋ
ਜਲੰਧਰ ਸਥਿਤ ਪੰਜਾਬ ਆਰਮਡ ਪੁਲਿਸ ਹੈੱਡਕੁਆਰਟਰ ਵਿਖੇ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 560 ਨਵੇਂ ਨਿਯੁਕਤ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਦੀ ਭਰਤੀ ਪ੍ਰਕਿਰਿਆ ਪਿਛਲੇ ਸਾਲ ਅਗਸਤ ਮਹੀਨੇ ਸ਼ੁਰੂ ਕੀਤੀ ਗਈ ਸੀ। ਜ਼ਿਲ੍ਹਾ ਪੁਲਿਸ ਵਿੱਚ 81 ਸਬ-ਇੰਸਪੈਕਟਰ, 85 ਆਰਮਡ ਪੁਲਿਸ, 257 ਇਨਵੈਸਟੀਗੇਸ਼ਨ ਅਤੇ 84 ਇੰਟੈਲੀਜੈਂਸ ਕਾਡਰ ਦੇ ਉਮੀਦਵਾਰ ਸ਼ਾਮਲ ਹਨ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ 1700 ਕਾਂਸਟੇਬਲਾਂ ਦੀ ਭਰਤੀ ਲਈ ਜਲਦ ਹੀ ਇੱਕ ਵੱਡੀ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ੁਰੂ ਤੋਂ ਹੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਹ ਸ਼ਾਨਦਾਰ ਰਿਕਾਰਡ ਹੈ ਕਿ ਇਸ ਨੇ ਬਾਖੂਬੀ ਢੰਗ ਨਾਲ ਦੇਸ਼ ਦੀ ਸੇਵਾ ਕੀਤੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਪਹਿਲਾਂ ਅਜਿਹੇ ਦਿਨ ਕਦੇ ਨਹੀਂ ਆਏ ਜਦੋਂ ਬਿਨਾਂ ਪੈਸੇ ਅਤੇ ਸਿਫ਼ਾਰਸ਼ ਦੇ ਨੌਕਰੀ ਮਿਲ ਜਾਵੇ। ਪਰ ਹੁਣ ਪ੍ਰਤਿਭਾ ਚਲੀ ਹੈ, ਪੈਨ ਚਲਿਆ ਹੈ। ਜੋ ਟੈਸਟ ਪਾਸ ਕਰ ਗਿਆ ਉਹ ਪੁਲਿਸ ਪਰਿਵਾਰ ਦਾ ਹਿੱਸਾ ਬਣ ਗਿਆ। ਮਾਨ ਨੇ ਕਿਹਾ ਕਿ ਅਸੀਂ ਚੰਗੇ ਕੈਪਟਨ ਬਣਾ ਰਹੇ ਹਾਂ। ਉਨ੍ਹਾਂ ਡੀਜੀਪੀ ਗੌਰਵ ਯਾਦਵ ਨੂੰ ਕਿਹਾ ਕਿ ਤੁਸੀਂ ਟੀਮ ਚੁਣੋ, ਮੈਨੂੰ ਨਤੀਜੇ ਚਾਹੀਦੇ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 1700 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। 2,75000 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੜਕ ਸੁਰੱਖਿਆ ਬਲ ਰੱਖਣ ਵਾਲਾ ਪਹਿਲਾ ਸੂਬਾ ਹੋਵੇਗਾ। SSF ਨਾਲ ਅਸੀਂ ਹਰ ਸਾਲ 2500 ਲੋਕਾਂ ਦੀ ਜਾਨ ਬਚਾਉਣ ਦੇ ਯੋਗ ਹੋਵਾਂਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 35,848 ਹੋ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਕਦੇ ਵੀ ਸਰਕਾਰੀ ਖਜ਼ਾਨੇ ਦਾ ਪੈਸਾ ਨਿੱਜੀ ਜਾਂ ਪਰਿਵਾਰਕ ਹਿੱਤਾਂ ਲਈ ਵਰਤਣ ਬਾਰੇ ਸੋਚ ਵੀ ਨਹੀਂ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਰਦਾਤਿਆਂ ਦੇ ਇਸ ਪੈਸੇ ਵਿੱਚੋਂ ਇੱਕ ਵੀ ਪੈਸਾ ਖਾਣ ਨਾਲੋਂ ਮਰਨਾ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ।ਇਸ ਤੋਂ ਪਹਿਲਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਤੇ ਹੋਰ ਹਾਜ਼ਰ ਸਨ।