ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਚੋਹਲਾ ਸਾਹਿਬ ਵਿਖੇ ਹੋ ਰਹੀ “ਪੰਜਾਬ ਯੂਥ ਮਿਲਣੀ” ਦੇ ਸਬੰਧ ਵਿੱਚ ਮੀਟਿੰਗ ਦਾ ਅਯੋਜਿਨ

4677792
Total views : 5511193

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਲੱਡੂ. ਲਾਲੀ ਕੈਰੋ 

ਸ਼ੌਮਣੀ ਅਕਾਲੀ ਦਲ ਪਾਰਟੀ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਤਰਨਤਾਰਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਯੂਥ ਵਿੰਗ ਦੇ ਨਵ ਨਿਯੁਕਤ ਕੀਤੇ ਗਏ ਪ੍ਰਧਾਨ ਸ੍ਰ ਸਰਬਜੀਤ ਸਿੰਘ ਝਿੰਜਰ ਵਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ‘ਪੰਜਾਬ ਯੂਥ ਮਿਲਣੀ’ ਪ੍ਰੋਗਰਾਮ ਦੇ ਤਹਿਤ ਯੂਥ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਪਾਰਟੀ ਹਾਈਕਮਾਂਡ ਵੱਲੋਂ 30-09-2023 ਨੂੰ ਦਿਨ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਚੋਹਲਾ ਸਾਹਿਬ ਵਿਖੇ ਸਥਿਤ ਗੁਰੂਦੁਆਰਾ ਚੋਹਲਾ ਸਾਹਿਬ ਦੇ ਦੀਵਾਨ ਹਾਲ ਵਿਖੇ ਪੰਜਾਬ ਯੂਥ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਵਿਚ ਯੂਥ ਵਿੰਗ ਦੇ ਪ੍ਰਧਾਨ ਸ੍ਰ ਸਰਬਜੀਤ ਸਿੰਘ ਝਿੰਜਰ ਜੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ।

ਪ੍ਰੋਗਰਾਮ ਵਿੱਚ ਸ੍ਰ ਸਰਬਜੀਤ ਸਿੰਘ ਝਿੰਜਰ ਵਲੋਂ ਨੌਜਵਾਨਾਂ ਨੂੰ ਸ਼ੌਮਣੀ ਅਕਾਲੀ ਦਲ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਹੋਰ ਪ੍ਰਾਪਤੀਆਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ ਤਾਂ ਜ਼ੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ੌਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਅਤੇ ਤੱਰਕੀ ਵੱਲ ਲੈ ਕੇ ਜਾਣ।

ਇਸ ਮੀਟਿੰਗ ਵਿੱਚ ਰਵਿੰਦਰ ਬ੍ਰਹਮਪੁਰਾ ਸਾਹਿਬ ਨੇ ਸੀਨੀਅਰ ਅਕਾਲੀ ਵਰਕਰ ਅਤੇ ਖ਼ਾਸ ਤੌਰ ਤੇ ਨੌਜਵਾਨ ਆਗੂਆ ਨੂੰ ਅਪੀਲ ਕੀਤੀ ਹੈ ਕਿ ਉਸ ਦਿਨ ਪੀਲੀਆਂ ਅਤੇ ਕੇਸਰੀ ਦਸਤਾਰਾ ਸਜ਼ਾ ਕੇ ਅਤੇ ਵੱਧ ਤੋਂ ਵੱਧ ਸੰਗਤ ਲੈ ਕੇ ਪੁੰਹਚਣ। ਇਸ ਸਬੰਧੀ ਅੱਜ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਹਲਕੇ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਵਰਕਰਾਂ ਅਤੇ ਯੂਥ ਆਗੂਆ ਨਾਲ ਮੀਟਿੰਗ ਕੀਤੀ। ਜਿਸ ਵਿਚ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਜ਼ਿਲ੍ਹਾ ਤਰਨਤਾਰਨ ਯੂਥ ਵਿੰਗ ਦੇ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ, ਗਿਆਨ ਸਿੰਘ ਸ਼ਾਹਬਾਜਪੁਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਤਨਾਮ ਸਿੰਘ ਸੱਤਾ ਬਲਾਕ ਸੰਮਤੀ ਮੈਂਬਰ ਚੋਹਲਾ ਸਾਹਿਬ, ਕੁਲਦੀਪ ਸਿੰਘ ਔਲਖ ਜੱਥੇਬੰਦਕ ਸਕੱਤਰ, ਦਲਬੀਰ ਸਿੰਘ ਜਹਾਂਗੀਰ ਜੱਥੇਬੰਦਕ ਸਕੱਤਰ, ਰਮਨਦੀਪ ਸਿੰਘ ਭਰੋਵਾਲ ਮੀਤ ਪ੍ਰਧਾਨ ਅਕਾਲੀ ਦਲ, ਨਰਿੰਦਰ ਸਿੰਘ ਸਾ਼ਹ ਸਾਬਕਾ ਸਰਪੰਚ ਖਡੂਰ ਸਾਹਿਬ, ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ, ਸੁਲੱਖਣ ਸਿੰਘ ਸਾਬਕਾ ਸਰਪੰਚ ਭੈਲ, ਰਣਜੀਤ ਸਿੰਘ ਸਾਬਕਾ ਸਰਪੰਚ ਡਿਆਲ, ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ ਫਤਿਆਬਾਦ, ਸੁਰਿੰਦਰ ਸਿੰਘ ਸ਼ਿੰਦਾ ਸਾਬਕਾ ਸਰਪੰਚ ਫਤਿਆਬਾਦ, ਸੁਖਜਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ ਪੱਖੋਪੁਰ, ਜਗਜੀਤ ਸਿੰਘ ਜੱਗੀ ਬਲਾਕ ਸੰਮਤੀ ਮੈਂਬਰ, ਸ਼ਮਸ਼ੇਰ ਸਿੰਘ ਬਲਾਕ ਸੰਮਤੀ ਮੈਂਬਰ ਵੇਈਂਪੂਈ, ਨਾਹਰ ਸਿੰਘ ਵੈਂਈਪੂਈ, ਕਾਬਲ ਸਿੰਘ ਭੈਲ ਢਾਏ ਵਾਲਾਂ, ਦਾਰਾ ਸਿੰਘ ਭੈਲ ਢਾਏ ਵਾਲਾਂ, ਜਗਜੀਤ ਸਿੰਘ ਮੈਂਬਰ ਪੰਚਾਇਤ ਫਤਿਆਬਾਦ, ਹਰੀਸ਼ ਗੁੱਜਰ ਫਤਿਆਬਾਦ, ਵਰਿੰਦਰ ਸਿੰਘ ਜੋਤੀ ਮੈਂਬਰ ਪੰਚਾਇਤ ਗੋਇੰਦਵਾਲ ਸਾਹਿਬ, ਸਤਨਾਮ ਸਿੰਘ ਸੱਤਾ ਕਰਮੂਵਾਲਾ ਯੂਥ ਆਗੂ ਅਤੇ ਹੋਰ ਸੀਨੀਅਰ ਅਕਾਲੀ ਵਰਕਰ ਆਗੂ ਹਾਜ਼ਰ ਸਨ।

Share this News