ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ, ਮਜੀਠੀਆ, ਰਣੀਕੇ, ਅਨਿਲ ਜੋਸ਼ੀ ਸਮੇਤ ਹੋਰ ਆਗੂਆਂ ਨੂੰ ਵੱਖ ਵੱਖ ਲੋਕ ਸਭਾ ਹਲਕਿਆਂ ਦਾ ਇੰਚਾਰਜ ਕੀਤਾ ਨਿਯੁਕਤ

4677792
Total views : 5511193

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ ਸੰਸਦੀ ਚੋਣਾਂ 2024 ਲਈ ਤਿਆਰੀ ਕੱਸ ਲਈ ਹੈ। ਉਨ੍ਹਾਂ ਚੋਣ ਪ੍ਰਚਾਰ ਅਤੇ ਤਾਲਮੇਲ ਲਈ ਵੱਖ-ਵੱਖ ਸੰਸਦੀ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਖਡੂਰ ਸਾਹਿਬ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਹਲਕੇ ਤੋਂ ਇੰਚਾਰਜ ਲਾਇਆ ਗਿਆ ਹੈ।

ਇਸ ਤੋਂ ਇਲਾਵਾ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ, ਗੁਲਜ਼ਾਰ ਸਿੰਘ ਰਣੀਕੇ ਨੂੰ ਗੁਰਦਾਸਪੁਰ ਤੋਂ, ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਜਲੰਧਰ ਤੋਂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਆਨੰਦਪੁਰ ਸਾਹਿਬ ਤੋਂ, ਜਨਮੇਜਾ ਸਿੰਘ ਸੇਖੋ ਨੂੰ ਫਿਰੋਜ਼ਪੁਰ ਤੋਂ, ਸਿਕੰਦਰ ਸਿੰਘ ਮਲੂਕਾ ਨੂੰ ਫਰੀਦਕੋਟ ਤੋਂ ਤੇ ਇਕਬਾਲ ਸਿੰਘ ਝੂੰਦਾਂ ਨੂੰ ਸੰਗਰੂਰ ਤੋਂ ਚੋਣ ਪ੍ਰਚਾਰ ਲਈ ਹਲਕਾ ਇੰਚਾਰਜ ਲਾਇਆ ਗਿਆ ਹੈ।ਲੁਧਿਆਣਾ (ਸ਼ਹਿਰੀ) ਤੋਂ ਐਨ.ਕੇ ਸ਼ਰਮਾਂ  ਸ਼ਰਮਾ ਤੇ ਤੀਰਥ ਸਿੰਘ ਮਾਹਲਾ ਲੁਧਿਆਣਾ (ਦਿਹਾਤੀ) ਤੋਂ ਚੋਣ ਪ੍ਰਚਾਰ ਦੇ ਇੰਚਾਰਜ ਲਾਏ ਗਏ ਹਨ।

Share this News