Total views : 5511181
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾ
ਅੰਮ੍ਰਿਤਸਰ ਵਿੱਚ 26 ਸਤੰਬਰ 2023 ਨੂੰ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਾਰਥ ਜੋਨਲ ਕੌਂਸਿਲ ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਕੇਂਦਰ ਸਰਕਾਰ ਅਤੇ ਰਾਜਾਂ ਦੇ ਆਪਸੀ ਬਿਹਤਰ ਤਾਲਮੇਲ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਵਿੱਚ ਉੱਤਰੀ ਭਾਰਤ ਦੀਆਂ ਸਾਰੇ ਰਾਜਾਂ ਦੇ ਮੁੱਖ ਮੰਤਰੀ, ਲੈਫਟੀਨੇਂਟ ਗਵਰਨਰ ਭਾਗ ਲੈਣਗੇ। ਅੱਜ ਇਸ ਸਬੰਧੀ ਕੇਂਦਰ ਸਰਕਾਰ ਦੇ ਸੈਕਟਰੀ ਜਨਰਲ ਪ੍ਰਬੰਧਨ ਮਿਸ ਸ਼ਰੂਤੀ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਡਾਇਰੈਕਟਰ -ਕਮ-ਸੰਯੁਕਤ ਸਕੱਤਰ ਜੋਨਲ ਕੌਂਸਿਲ ਸ੍ਰੀ ਵਿਕਰਾਂਤ ਪਾਂਡੇ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ ਅਤੇ ਹੋਰ ਅਧਿਕਾਰੀ ਸ਼ਾਮਲ ਸਨ।
ਮੀਟਿੰਗ ਵਿੱਚ ਮਿਸ ਸ਼ਰੂਤੀ ਸਿੰਘ ਨੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਤਿਆਰੀਆਂ ਦੀ ਰੂਪਰੇਖਾ ਉਲੀਕੀ। ਉਨਾਂ ਨੇ ਸ਼ਹਿਰ ਵਿੱਚ ਆਉਣ ਵਾਲੇ ਮਹਿਮਾਨਾਂ ਦੀ ਆਮਦ ਨੂੰ ਧਿਆਨ ਵਿੱਚ ਰਖਦੇ ਹੋਏ ਸੁਰੱਖਿਆ ਅਤੇ ਮਹਿਮਨ ਨਿਵਾਜੀ ਦੀਆਂ ਤਿਆਰੀਆਂ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਹਾਲ ਹੀ ਵਿੱਚ ਕਰਵਾਏ ਗਏ ਜੀ-20 ਸੰਮੇਲਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਕਤ ਸਮਾਗਮ ਸਾਡੇ ਲਈ ਉਸ ਪੱਧਰ ਦਾ ਸਮਾਗਮ ਹੈ, ਸੋ ਆਉਣ ਵਾਲੇ ਮਹਿਮਾਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਪੁਖਤਾ ਪ੍ਰਬੰਧ ਕੀਤਾ ਜਾਣੇ ਜ਼ਰੂਰੀ ਬਣਾਏ ਜਾਣਗੇ।