Total views : 5511181
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜੰਡਿਆਲਾ ਗੁਰੂ/ਬੱਬੂ ਬੰਡਾਲਾ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਪੰਜਾਬ ਦੇ ਸਿੱਖਿਆ ਖੇਤਰ ਵਿਚ ਇਨਕਲਾਬੀ ਤਬਦੀਲੀ ਲਿਆਉਣ ਲਈ ਵੱਡੇ ਉਦਮਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ ਅਤੇ ਇਸਦੀ ਪਲੇਠਾ ਕਦਮ 13 ਸਤੰਬਰ ਨੂੰ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੁੱਕਿਆ ਜਾ ਰਿਹਾ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਨੰਗਲ ਗੁਰੂ ਵਿਖੇ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲਾਂ ਦਾ ਦੌਰਾ ਕਰਨ ਮੌਕੇ ਸਟਾਫ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਬਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨਾਂ ਨੂੰ ਸਕੂਲਾਂ ਵਿਚ ਮਿਲ ਰਹੀਆਂ ਸੁਵਿਧਾਵਾਂ ਅਤੇ ਆ ਰਹੀਆਂ ਮੁਸਕਲਾਂ ਬਾਰੇ ਖੁੱਲ ਕੇ ਗੱਲਬਾਤ ਕੀਤੀ।
ਕੈਬਨਿਟ ਮੰਤਰੀ ਵਲੋਂ ਜੰਡਿਆਲਾ ਹਲਕੇ ਦੇ ਸਕੂਲਾਂ ਦਾ ਦੌਰਾ
ਉਨਾਂ ਨੇ ਬੱਚਿਆਂ ਨਾਲ ਖੁਸ਼ਖ਼ਬਰੀ ਸਾਂਝੀ ਕਰਦੇ ਦੱਸਿਆ ਕਿ 13 ਸਤੰਬਰ ਨੂੰ ਸਕੂਲ ਆਫ ਐਮੀਨੈਂਸ, ਸਕੂਲਾਂ ਵਿਚ ਪੜਨ ਵਾਲੇ ਬੱਚਿਆਂ ਲਈ ਟਰਾਂਸਪੋਰਟ ਸੇਵਾ, ਸਕੂਲਾਂ ਵਿਚ ਸੁਰੱਖਿਆ ਕਰਮੀ ਅਤੇ ਹੋਰ ਬਿਹਤਰ ਸੇਵਾਵਾਂ ਵੀ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ।
ਇਸ ਮੌਕੇ ਕੈਬਨਿਟ ਮੰਤਰੀ ਪਿੰਡ ਦੇ ਗੁਰਦੁਆਰੇ ਸਾਹਿਬ ਵਿਖੇ ਨਤਮਸਤਕ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨਾਂ ਇਥੇ ਨਵੀਂ ਬਣੀ ਸੜਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਸ: ਛਨਾਖ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ , ਸੁੱਖਵਿੰਦਰ ਸਿੰਘ, ਸਤਿੰਦਰ ਸਿੰਘ, ਸਰਪੰਚ ਗੁਰਮੀਤ ਸਿੰਘ, ਸੋਨੀ ਨੰਗਲ ਗੁਰੂ, ਬੀ.ਡੀ.ਪੀ.ਓ., ਬਿਜਲੀ ਵਿਭਾਗ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।