6635 ਕੇਡਰ ਦੇ 11 ਨਵ ਨਿਯੁਕਤ ਅਧਿਆਪਕਾਂ ਨੂੰ ਦਿੱਤੇ ਨਿਯੁਕਤੀ ਪੱਤਰ

4677787
Total views : 5511182

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ,/ਲਾਲੀ ਕੈਰੋ 
ਸਰਕਾਰੀ ਸਕੂਲਾਂ ਵਿੱਚ ਬਿਹਤਰੀਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਦੂਰ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ 6635 ਅਧਿਆਪਕਾਂ ਦਾ ਬੈਕਲਾਗ ਪੂਰਾ ਕਰਦਿਆਂ ਅੱਜ ਮਾਣਯੋਗ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ, ਸਿੱਖਿਆ ਮੰਤਰੀ  ਸ੍ਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਕਵਲਜੀਤ ਸਿੰਘ ਧੰਜੂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸੁਰਿੰਦਰ ਕੁਮਾਰ ਦੇ ਯਤਨਾਂ ਸਦਕਾ ਅੱਜ 6635 ਕੇਡਰ ਦੇ 11 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ।
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿਖਿਆ ਅਫ਼ਸਰ ਐਲੀਮੈਂਟਰੀ ਸ੍ਰ ਕਵਲਜੀਤ ਸਿੰਘ ਧੰਜੂ ਨੇ ਇਹਨਾਂ ਨਵ ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਇਸ ਸਮੇਂ ਆਪਣੇ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਲਈ ਪੂਰੀ ਤਰ੍ਹਾਂ ਸਮਰਪਿਤ ਅਤੇ ਯਤਨਸ਼ੀਲ ਹਨ । ਉਹਨਾਂ ਕਿਹਾ ਕਿ ਇਹਨਾਂ ਨਵ ਨਿਯੁਕਤ ਅਧਿਆਪਕਾਂ ਦੇ ਆਉਣ ਨਾਲ ਉਹਨਾਂ ਅਧਿਆਪਕਾਂ ਨੂੰ ਹੋਰ ਬਲ ਮਿਲੇਗਾ ਅਤੇ ਉਹ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਫਲ ਹੋਣਗੇ । ਇਸ ਮੌਕੇ ਸੁਪਰਡੈਂਟ ਸ੍ਰੀ ਨਰਿੰਦਰ ਭੱਲਾ , ਡੀਲਿੰਗ ਹੈਡ ਸ੍ਰ ਪਰਮਿੰਦਰਜੀਤ ਸਿੰਘ, ਸਹਾਇਕ ਸ੍ਰੀਮਤੀ ਰੀਨਾ ਰਾਏ, ਜੂਨੀਅਰ ਸਹਾਇਕ ਸ੍ਰੀਮਤੀ ਜਸਮੀਤ ਕੌਰ, ਸ੍ਰੀਮਤੀ ਪਵਨਦੀਪ ਕੌਰ ਅਤੇ ਮਨਬੀਰ ਕੌਰ ਵਿਸ਼ੇਸ਼ ਤੌਰ ਤੇ ਹਾਜਰ ਸਨ ।
Share this News