





Total views : 5839766







Total views : 5839766ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਧਾਰ ਕਲਾਂ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਨਰਾਇਣਪੁਰ ਤਹਿਸੀਲ ਧਾਰ ਕਲਾਂ ਦੇ ਵਸਨੀਕ ਜੁਰੂਦੀਨ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਕੇਸ ਦਰਜ ਕਰਨ ਬਦਲੇ ਰਿਸ਼ਵਤ ਵਜੋਂ ਮੰਗੇ ਸਨ 20,000 ਰੁਪਏ ਪਰ 10,000 ਰੁਪਏ ਵਿੱਚ ਤੈਅ ਹੋਇਆ ਸੀ ਸੌਦਾ
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਝਗੜੇ ਦੌਰਾਨ ਉਸ ਦੀ ਪਤਨੀ ਨੂੰ ਜ਼ਖਮੀ ਕਰਨ ਵਾਲੇ ਵਿਰੋਧੀ ਧਿਰ ਦੇ ਵਿਅਕਤੀ ਵਿਰੁੱਧ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਦੇ ਆਧਾਰ ‘ਤੇ ਪੁਲਿਸ ਕੇਸ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋਇਆ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਏ.ਐਸ.ਆਈ. ਰਾਕੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
