Total views : 5511169
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਭਲਕੇ 13 ਸਤੰਬਰ ਨੂੰ ਸਕੂਲ ਆਫ ਐਮੀਨੇਸ ਦਾ ਸਮਾਗਮ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਪਹੁੰਚ ਰਹੇ ਹਨ ਅਤੇ ਉਸ ਤੋਂ ਬਾਅਦ ਉਹ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਉਸ ਰੈਲੀ ਨੂੰ ਸੁਣਨ ਦੇ ਲਈ ਪੂਰੇ ਪੰਜਾਬ ਦੇ ਵੱਖ ਵੱਖ ਹਲਕਿਆਂ ਚੋਂ ਲੋਕ ਅੰਮ੍ਰਿਤਸਰ ਪਹੁੰਚ ਰਹੇ ਹਨ ਅਤੇ ਇਸ ਦੌਰਾਨ ਟ੍ਰੈਫਿਕ ਨੂੰ ਲੈ ਕੇ ਕਿਸੇ ਵੀ ਤਰੀਕੇ ਦੀ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਨਾ ਆਵੇ ਇਸ ਲਈ ਟ੍ਰੈਫਿਕ ਦੇ ਰੂਟ ਵੀ ਤਿਆਰ ਕੀਤੇ ਗਏ ਹਨ। ਜਿਸ ਨੂੰ ਲੈ ਕੇ ਅੰਮ੍ਰਿਤਸਰ ਦੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੱਲੋਂ ਪ੍ਰੈਸ ਕਾਨਫਰੰਸ ਕਰ ਸਾਰੀ ਜਾਣਕਾਰੀ ਦਿੱਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਾ ਲੱਖਾਂ ਦੀ ਗਿਣਤੀ ਚ ਸ਼ਰਧਾਲੂ ਰੋਜ਼ਾਨਾ ਆਉਂਦੇ ਹਨ ਅਤੇ ਉਨ੍ਹਾਂ ਸ਼ਰਧਾਲੂਆਂ ਨੂੰ ਸੜਕਾਂ ਦੇ ਉੱਪਰ ਖੱਜਲ ਖੁਆਰ ਨਾ ਹੋਣਾ ਪਵੇ ਇਸ ਦੇ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰੈਲੀ ਨੂੰ ਦੇਖਦੇ ਹੋਏ ਰੂਟ ਡਿਵਰਟ ਕੀਤੇ ਗਏ ਹਨ ਪਰਮਿੰਦਰ ਸਿੰਘ ਪੰਡਾਲ ਨੇ ਦੱਸਿਆ ਕਿ ਸ਼ਹਿਰ ਦੇ ਵਿੱਚ ਟਰੈਫ਼ਿਕ ਰੋਜ਼ਾਨਾ ਦੀ ਤਰ੍ਹਾਂ ਹੀ ਚਲਦੀ ਰਹੇਗੀ ਲੇਕਿਨ ਕੁਝ ਸਮੇਂ ਲਈ ਛੇਹਰਟਾ ਵਾਲਾ ਰਸਤਾ ਵੀ ਆਈ ਪੀ ਮੁਮੈਂਟ ਕਰਕੇ ਬੰਦ ਕੀਤਾ ਜਾਵੇਗਾ। ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਰਣਜੀਤ ਐਵੀਨਿਊ ਚ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਰਣਜੀਤ ਐਵੀਨਿਊ ਵਾਲਾ ਏਰੀਆ ਦੀ ਟ੍ਰੈਫਿਕ ਨੂੰ ਡੀਵਰਟ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਬਾਹਰੀ ਤੋਂ ਆਉਣ ਵਾਲੀਆਂ ਬੱਸਾਂ ਲਈ ਵੀ ਰੂਟ ਬਣਾਇਆ ਗਿਆ ਹੈ। ਜੋ ਕਿ ਬਾਈਪਾਸ ਦੇ ਜਰੀਏ ਹੀ ਰਣਜੀਤ ਐਵੀਨਿਊ ਤੱਕ ਪਹੁੰਚਨ ਗਈਆ ਤੇ ਬੱਸਾਂ ਦੇ ਲਈ 3 ਪਾਰਕਿੰਗ ਬਣਾਈਆਂ ਗਈਆਂ ਹਨ। ਅਤੇ ਕਾਰਾਂ ਦੇ ਲਈ ਵੀ ਰੈਲੀ ਵਾਲੀ ਜਗ੍ਹਾ ਤੋਂ ਕੁਝ ਦੂਰੀ ਤੇ ਹੀ ਪਾਰਕਿੰਗ ਤਿਆਰ ਕੀਤੀ ਗਈ ਹੈ ਉਹਨਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਅਤੇ ਇਸ ਦੇ ਨਾਲ ਹੀ ਉਹਨਾਂ ਨੇ ਸ਼ਹਿਰ ਵਾਸੀਆਂ ਤੋਂ ਗਲ ਦੇ ਦਿਨ ਸਹਿਯੋਗ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕੀ ਕੱਲ੍ਹ ਹੋਣ ਵਾਲੀ ਮੁੱਖ ਮੰਤਰੀ ਦੀ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੁਲਿਸ ਫੋਰਸ ਮੰਗਵਾਈ ਗਈ ਹੈ ਅਤੇ ਪੰਜਾਬ ਦੇ ਕਈ ਹਿੱਸਿਆਂ ਤੋਂ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਇਸ ਰੈਲੀ ਵਿੱਚ ਪਹੁੰਚਣਗੇ ਅਤੇ ਇਸ ਰੈਲੀ ਵਿੱਚ ਆਉਣ ਵਾਲੇ ਲੋਕਾਂ ਦੇ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਦੀ ਪੁਲੀਸ ਪੂਰੀ ਜ਼ਿੰਮੇਵਾਰੀ ਲੈਂਦੀ ਹੈ।