ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਸੇ ਨਗਰ ਸੁਧਾਰ ਟਰੱਸਟ ਦੇ ਈ.ਓ ਸਮੇਤ 5 ਅਧਿਕਾਰੀ ਤੇ ਮੁਲਾਜ਼ਮ ਬਹਾਲ

4729141
Total views : 5596791

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ /ਬੀ.ਐਨ.ਈ ਬਿਊਰੋ

ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਭ੍ਰਿਸ਼ਟਾਚਾਰ ਵਿੱਚ ਫਸੇ 5 ਅਧਿਕਾਰੀਆਂ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਦੇ ਹੋਏ ਬਹਾਲ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਵਿਜੀਲੈਂਸ ਨੇ ਜੁਲਾਈ 2022 ਨੂੰ ਦਰਜ ਕੀਤੇ ਗਏ ਮੁਕੱਦਮਾਂ ਨੰਬਰ 8 ਅਤੇ 9 ਵਿੱਚ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਸੀ।

ਹੁਣ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਪੱਤਰ ਨਾਲ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤੇ ਗਏ ਕਾਰਜਸਾਧਕ ਅਫਸਰ ਕੁਲਜੀਤ ਕੌਰ, ਟਰੱਸਟ ਇੰਜੀਨੀਅਰ ਜਗਦੇਵ ਸਿੰਘ, ਜੂਨੀਅਰ ਇੰਜੀਨੀਅਰ ਇੰਦਰਜੀਤ ਸਿੰਘ, ਕਲਰਕ ਪਰਵੀਨ ਕੁਮਾਰ ਅਤੇ ਕੰਪਿਊਟਰ ਆਪਰੇਟਰ ਸੰਦੀਪ ਸ਼ਰਮਾ ਨੂੰ ਬਹਾਲ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਬਹਾਲ ਕੀਤੇ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਵੀਂ ਤਾਇਨਾਤੀ ਹੋਣ ਤੱਕ ਹਾਜ਼ਰੀ ਸਥਾਨਕ ਸਰਕਾਰ ਵਿਭਾਗ ਚੰਡੀਗੜ੍ਹ ਵਿਖੇ ਹੋਵੇਗੀ।

Share this News