ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ ਦਫਤਰ ‘ਚ ਤਾਇਨਾਤ ਸੁਪਰਵਾਈਜਰ ਨੂੰ 18000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕੀਤਾ ਕਾਬੂ

4729137
Total views : 5596779

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਆਂਗਨਵਾੜੀ ਵਰਕਰ ਭਰਤੀ ਕਰਾਉਣ ਲਈ ਮੰਗੇ ਸਨ 80.000 ਰੁਪਏ ਪਰ 60,000 ਰੁਪਏ ‘ਚ ਤੈਅ ਹੋਇਆ ਸੀ ਸੌਦਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰੇਸ਼ਮਾ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਭਤੀਜ ਨੂੰਹ ਨੂੰ ਆਂਗਣਵਾੜੀ ਵਰਕਰ ਵਜੋਂ ਭਰਤੀ ਕਰਵਾਉਣ ਬਦਲੇ ਉਕਤ ਮੁਲਜ਼ਮ ਸੁਪਰਵਾਈਜ਼ਰ ਹਰਮੇਲ ਕੌਰ ਨੇ ਉਸ ਕੋਲੋਂ 80,000 ਰੁਪਏ ਮੰਗੇ ਪਰ ਸੌਦਾ 60,000 ਰੁਪਏ ਵਿਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੁਪਰਵਾਈਜ਼ਰ ਪਹਿਲਾਂ ਹੀ ਉਸ ਕੋਲੋਂ 35,000 ਰੁਪਏ ਲੈ ਚੁੱਕੀ ਹੈ ਅਤੇ ਬਾਕੀ ਬਚੀ ਰਕਮ ਦੀ ਮੰਗ ਕਰ ਰਹੀ ਸੀ।

Share this News