ਖੇਤੀਬਾੜੀ ਅਧਿਕਾਰੀਆਂ ਖਾਨਕੋਟ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

4674133
Total views : 5505106

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰੰਘ ਰਾਣਾਨੇਸ਼ਟਾ

ਜਿਲ੍ਹਾ ਅੰਮ੍ਰਿਤਸਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਡ: ਜਤਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਸਾੜਨ ਤੇ ਪਿੰਡ ਖਾਣਕੋਟ ਦੇ ਕਿਸਾਨ ਵੀਰਾਂ ਨੂੰ ਜਾਗਰੂਕ ਕੀਤਾ ਸਰਕਲ ਇੰਚਾਰਜ ਖੇਤੀਬਾੜੀ ਵਿਸਥਾਰ ਅਫ਼ਸਰ ਹਰਗੁਰਨਾਦ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਾਉਣੀ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਖੇਤ ਵਿਚਲੇ ਜੈਵਿਕ ਤੱਤ ਨਸ਼ਟ ਹੋ ਜਾਂਦੇ ਹਨ, ਅਤੇ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਸਮੇਂ ਖਾਦ ਦਵਾਈ ਦੇ ਖ਼ਰਚੇ ਵੱਧ ਜਾਦੇ ਹਨ, ਫ਼ਸਲ ਦਾ ਝਾੜ ਵੀ ਘੱਟ ਨਿਕਲਦਾ ਹੈ । 

ਇਸ ਲਈ ਸਾਨੂੰ ਕਣਕ, ਝੋਨੇ ਦੇ ਰਹਿਦ ਖ਼ੁਦ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ ਪਿੰਡ ਦੇ ਆਗਾਹ ਵਧੂ ਕਿਸਾਨ ਗੁਰਜੀਤ ਸਿੰਘ ਨੇ ਆਏ ਹੋਏ ਅਧਿਕਾਰੀਆਂ ਨੂੰ ਵਿਸ਼ਵਾਸ਼ ਦਵਾਇਆ ਕਿ ਅਸੀਂ ਅੱਠ ਨੋਂ ਸਾਲ ਤੋਂ ਅੱਗ ਨਹੀਂ ਲੱਗਾ ਰਹੇ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਵੀ ਅੱਗ ਲਾਉਣ ਤੋਂ ਰੋਕਣ ਦਾ ਯਤਨ ਕਰਦੇ ਰਹਾਂਗੇ ਇਸ ਮੀਟਿੰਗ ਵਿੱਚ ਖੇਤੀਬਾੜੀ ਉੱਪ ਨਿਰੀਖਕ ਗੁਰਦੇਵ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਦੇ ਹਵਾਲੇ ਨਹੀਂ ਕਰਨਾ ਚਾਹੀਦਾ ਸਗੋਂ ਇਸ ਦੀਆਂ ਬੈਲਰ ਰੇਕ ਨਾਲ ਗੱਠਾ ਬਣਾ ਸਕਦੇ ਹਾਂ ਅਤੇ ਖੇਤ ਵਿਚਲੇ ਬਚੀ ਰਹਿਦ ਖ਼ੁਦ ਨੂੰ ਖੇਤ ਵਿੱਚ ਹੀ ਵਾਹ ਦੇਣਾ ਚਾਹੀਦਾ ਹੈ, ਤਾਂ ਜ਼ੋ ਸਾਡੇ ਖੇਤਾਂ ਵਿੱਚ ਸ਼ਾਮਲ ਹੋਏ ਜੇਵਿਕਤਾ ਬਰਕਰਾਰ ਰਹਿ ਸਕੇ ਅਤੇ ਹਾੜ੍ਹੀ ਦੀ ਫ਼ਸਲ ਕਣਕ ਦਾ ਵੱਧ ਝਾੜ ਲਿਆ ਜਾ ਸਕੇ। ਇਸ ਕਿਸਾਨ ਮੀਟਿੰਗ ਵਿੱਚ ਆਏ ਹੋਏ ਕਿਸਾਨ ਅਗਾਹ ਵਧੂ ਕਿਸਾਨ ਜਸਪ੍ਰੀਤ ਸਿੰਘ, ਗੁਰਜੀਤ ਸਿੰਘ, ਬਿਕਰਮਜੀਤ ਸਿੰਘ ਖਾਣਕੋਟ ਆਦਿ ਹਾਜਰ ਸਨ। 

Share this News