ਹੁਣ! ਮਾਸਟਰ ਜੀ ਸਵੇਰ ਦੀ ਸਭਾ ‘ਚ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਪੜਾਉਣਗੇ ਪਾਠ

4729036
Total views : 5596541

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਪਟਿਆਲਾ/ਬੀ.ਐਨ.ਈ ਬਿਊਰੋ

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਰਕਾਰ ਪਰਾਲੀ ਸਾੜਨ ਦੇ ਮਾਮਲੇ ਘਟਾਉਣ ਲਈ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਪਣੇ ਪੱਧਰ ‘ਤੇ ਪਰਾਲੀ ਦੇ ਪ੍ਰਬੰਧਨ ਲਈ ਪ੍ਰਬੰਧ ਕਰਨ ਵਿਚ ਰੁੱਝੇ ਹੋਏ ਹਨ। ਇਸ ਦਿਸ਼ਾ ਵਿਚ ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਦੇ ਅਧਿਆਪਕਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਘੋਸ਼ਣਾ ਪੱਤਰ ਲਏ ਜਾ ਰਹੇ ਹਨ।ਦਰਅਸਲ, ਪਟਿਆਲਾ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਅਧਿਆਪਕਾਂ ਤੋਂ ਸਵੈ-ਘੋਸ਼ਣਾ ਪੱਤਰ ਲੈਣ ਸਬੰਧੀ ਹੁਕਮ ਜਾਰੀ ਕੀਤੇ ਗਏ। ਇਹ ਘੋਸ਼ਣਾ ਪੱਤਰ ਸਕੂਲ ਦੇ ਰਿਕਾਰਡ ਵਿਚ ਰੱਖੇ ਜਾਣਗੇ।ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵਲੋਂ ਪਰਾਲੀ ਨਾਲ ਸਬੰਧਤ ਪੇਂਟਿੰਗ, ਭਾਸ਼ਣ ਅਤੇ ਲੇਖਣ ਮੁਕਾਬਲੇ ਵੀ ਕਰਵਾਏ ਜਾਣਗੇ। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲ ਸਵੇਰ ਦੀ ਸਭਾ ਦੌਰਾਨ ਬੱਚਿਆਂ ਨੂੰ ਪਰਾਲੀ ਨਾ ਸਾੜਨ ਬਾਰੇ ਵੀ ਜਾਗਰੂਕ ਕਰਨਗੇ ਤਾਂ ਜੋ ਉਹ ਇਸ ਸਬੰਧੀ ਅਪਣੇ ਪ੍ਰਵਾਰਾਂ ਨਾਲ ਗੱਲ ਕਰ ਸਕਣ।

 

Photo

Share this News