ਅੰਮ੍ਰਿਤਸਰ ’ਚ ਕੇਜਰੀਵਾਲ ਤੇ ਮਾਨ ਨੇ ਸੂਬੇ ਦੇ ਪਹਿਲੇ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ ਦਾ ਕੀਤਾ ਉਦਘਾਟਨ

4673926
Total views : 5504770

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਸੂਬੇ ਦੇ ਪਹਿਲੇ ਛੇਹਰਟਾ ਦੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਆਖਿਆ ਕਿ ਸੂਬੇ ਵਿੱਚ ਬਿਹਤਰ ਸਿੱਖਿਆ ਦੇਣ ਦਾ ਕੀਤਾ ਗਿਆ ਵਾਅਦਾ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਹੁਣ ਹਰ ਲੋੜਵੰਦ ਅਤੇ ਗਰੀਬ ਪਰਿਵਾਰ ਦੇ ਬੱਚੇ ਨੂੰ ਵੀ ਬੇਹਤਰ ਸਿੱਖਿਆ ਮਿਲੇਗੀ।

ਉਨ੍ਹਾਂ ਦਾਅਵਾ ਕੀਤਾ ਕਿ ਤਿਆਰ ਕੀਤੇ ਪਹਿਲੇ ਸਕੂਲ ਆਫ ਐਮੀਨੈਂਸ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਮੌਜੂਦ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲ ਵਿੱਚ ਬੱਚਿਆਂ ਨੂੰ ਦੂਰ ਦਰਾਡੇ ਤੋਂ ਲਿਆਉਣ ਲਈ ਟਰਾਂਸਪੋਰਟ ਸਹੂਲਤ ਦੀ ਵੀ ਸ਼ੁਰੂਆਤ ਕੀਤੀ। ਇਸ ਸਬੰਧੀ ਤਿਆਰ ਕੀਤੀਆਂ ਸਕੂਲ ਬੱਸਾਂ ਨੂੰ ਹਰੀ ਝੰਡੀ ਦਿੱਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਪੰਦਰਾਂ ਦਿਨਾਂ ਬਾਅਦ ਇਕ ਨਵੇਂ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਹੋਵੇਗੀ ਅਤੇ ਸੂਬੇ ਭਰ ਵਿੱਚ ਸਾਰੇ ਸਰਕਾਰੀ ਸਕੂਲ ਇਸੇ ਤਰਜ਼ ’ਤੇ ਬਣਨਗੇ। ਇਸ ਦੌਰਾਨ ਰੈਲੀ ਵਾਲੇ ਸਥਾਨ ਤੇ ਹੋਰਨਾਂ ਥਾਵਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਇਸ ਸਮੇ ਉਨਾਂ ਨਾਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ  ਬੈਸ , ਹਲਕਾ ਪੱਛਮੀ ਦੇ ਵਧਾਇਕ ਡਾ: ਜਸਬੀਰ ਸਿੰਘ ਵੀ ਹਾਜਰ ਸਨ।

Share this News