Total views : 5504908
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਫੈਡਰੇਸ਼ਨ ਦਾ ਸਥਾਪਨਾ ਦਿਵਸ ਮਨਾਇਆ ਗਿਆ।ਜਿਸ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਸਿੱਖ ਨੌਜਵਾਨਾਂ ਨੇ ਕਾਫਲੇ ਦੇ ਰੂਪ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਥਿਤ ਗੁਰਦੁਆਰਾ ਸ਼ਹੀਦੀ ਯਾਦਗਾਰ 1984 ਵਿਖੇ ਪਹੁੰਚ ਕੇ ਸੰਗਤੀ ਰੂਪ ਵਿੱਚ ਵਾਹਿਗੁਰੂ ਮੰਤਰ ਦਾ ਜਾਪ ਕੀਤਾ ਉਪਰੰਤ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਫੈਡਰੇਸ਼ਨ ਦੇ ਨੌਜਵਾਨਾਂ ਦਾ ਕਾਫਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਇਆ ਜਿੱਥੇ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਜੀ ਵਧੀਕ ਮੁੱਖ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਕੌਮ ਦੇ ਹਰਿਆਵਲ ਦਸਤੇ ਵਜੋਂ ਮਾਣ ਪ੍ਰਾਪਤ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਚੜ੍ਹਦੀ ਕਲਾ ਲਈ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ।
ਫੈਡਰੇਸ਼ਨ ਨੂੰ ਆਪਣੇ ਅਤੀਤ ਵਾਲੇ ਜਾਹੋ ਜਲਾਲ ਵਿੱਚ ਲਿਆਉਣ ਲਈ ਸੁਹਿਰਦ ਯਤਨ ਕੀਤੇ ਜਾਣਗੇ – ਢੋਟ
ਇਸ ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਗਿਆਨੀ ਹਰਪ੍ਰੀਤ ਸਿੰਘ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਚੌਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੌਜੂਦਾ ਸਮੇਂ ਦੋਰਾਨ ਕੌਮ ਨੂੰ ਅਤੇ ਬਾਹਰੀ ਪੰਥ ਵਿਰੋਧੀ ਸ਼ਕਤੀਆਂ ਤੋਂ ਦਰਪੇਸ਼ ਚੁਣੌਤੀਆਂ ਦਾ ਟਾਕਰਾ ਕਰਨ ਲਈ ਸਮੂਹ ਫੈਡਰੇਸ਼ਨ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਅਤੇ ਮੁੱਖ ਬਲਾਰਾ ਭਾਈ ਗੁਰਮਿੰਦਰ ਸਿੰਘ ਚਾਵਲਾ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਫੈਡਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਸਿੱਖ ਨੌਜਵਾਨਾਂ ਨੂੰ ਗੁਰਮਤਿ ਸਿਧਾਂਤਾਂ ਗੌਰਵਮਈ ਸਿੱਖ ਵਿਰਸੇ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਨ ਲਈ ਜਿੱਥੇ ਇੱਕ ਵੱਡੀ ਮੁਹਿੰਮ ਚਲਾਵੇਗੀ ਉੱਥੇ ਫੈਡਰੇਸ਼ਨ ਨੂੰ ਆਪਣੇ ਅਤੀਤ ਵਾਲੇ ਜਾਹੋ ਜਲਾਲ ਵਿੱਚ ਲਿਆਉਣ ਲਈ ਸੁਹਿਰਦ ਯਤਨ ਕਰੇਗੀ ਇਸ ਮੌਕੇ ਇਸ ਸਿਸ਼ਪਾਲ ਸਿੰਘ ਮੀਰਾਂਕੋਟ ਮਨਜੀਤ ਸਿੰਘ ਬਾਠ ਗੁਰਦੀਪ ਸਿੰਘ ਸੁਰਸਿੰਘ ਜਗਜੀਤ ਸਿੰਘ ਖਾਲਸਾ ਬਲਵਿੰਦਰ ਸਿੰਘ ਰਾਜੋਕੇ ਸਤਿੰਦਰਪਾਲ ਸਿੰਘ ਜੌਨੀ ਪ੍ਰੋਫੈਸਰ ਜਗਰੂਪ ਸਿੰਘ ਖਾਲਸਾ ਕੁਲਵਿੰਦਰ ਸਿੰਘ ਢੋਟ ਜਗਪ੍ਰੀਤ ਸਿੰਘ ਮਨੀ ਸੁਰਿੰਦਰ ਸਿੰਘ ਰਾਗੀ ਦਲਜੀਤ ਸਿੰਘ ਜੌੜਾ ਕਰਮਜੀਤ ਸਿੰਘ ਮਾਹਲ ਵਿਕਰਮਜੀਤ ਸਿੰਘ ਸੂਦ ਸੋਨੂੰ ਬਾਬਾ ਹਰਜੀਤ ਸਿੰਘ ਬਧਨੀ ਕਲਾਂ ਤਜਿੰਦਰ ਸਿੰਘ ਪ੍ਰਿੰਸ ਹਰਪ੍ਰੀਤ ਸਿੰਘ ਗਿਨੀ ਸਮੇਤ ਵੱਡੀ ਗਿਣਤੀ ਵਿੱਚ ਫੈਡਰੇਸ਼ਨ ਆਗੂ ਅਤੇ ਵਰਕਰ ਹਾਜ਼ਰ ਸਨ।