Total views : 5511434
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮਕਾਰਜਕਾਰੀ ਮੈਜਿਸਟਰੇਟ ਸ੍ਰ: ਹਰਜੀਤ ਸਿੰਘ ਧਾਲੀਵਾਲ, ਪੀ.ਪੀ.ਐਸ. ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ।
ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ
ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਉਤੇ ਵੀ ਪਾਬੰਦੀ ਲਾਗੂ ਹੋਵੇਗੀ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ 11 ਦਸੰਬਰ 2023 ਤੱਕ ਲਾਗੂ ਰਹੇਗਾ।