Total views : 5511115
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮਿ੍ਤਸਰ /ਉਪਿੰਦਰਜੀਤ ਸਿੰਘ
29 ਸਾਲਾਂ ਬਾਅਦ ਸ਼ੋ੍ਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ। ਉਨਾਂ ਦੇ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ ਅਤੇ ਅਕਾਲੀ ਦਲ ਦੇ ਸ਼ਹਿਰੀ ਜਨਰਲ ਸਕੱਤਰ ਜਸਪਾਲ ਸਿੰਘ ਸ਼ਾਂਟੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਨਵੀਂ ਦਿੱਲੀ ਵਿਚ ਭਾਜਪਾ ਦੇ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਨੇ ਪਾਰਟੀ ਵਿਚ ਸ਼ਾਮਲ ਹੋਏ ਇਨਾਂ ਆਗੂਆਂ ਦਾ ਭਾਜਪਾ ਪਰਿਵਾਰ ਵਿਚ ਸਵਾਗਤ ਕੀਤਾ।
ਸਮਾਗਮ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਅਤੇ ਰਾਸ਼ਟਰੀ ਸਕੱਤਰ ਭਾਜਪਾ ਨਰਿੰਦਰ ਰੈਨਾ, ਭਾਜਪਾ ਸੰਗਠਨ ਮੰਤਰੀ ਸ੍ਰੀਨਿਵਾਸੂਲੂ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਸ਼ਾਮਿਲ ਹੋਏ। ਇਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਕਿਹਾ ਕਿ ਇਨਾਂ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪੰਜਾਬ ਵਿਚ ਭਾਜਪਾ ਦੀਆਂ ਜੜਾਂ ਮਜ਼ਬੂਤ ਹੋਣਗੀਆਂ। ਗੁਰਪ੍ਰਤਾਪ ਸਿੰਘ ਟਿੱਕਾ ਨੇ ਕੁਝ ਦਿਨ ਪਹਿਲਾਂ ਸਾਰੇ ਸ਼ੋ੍ਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਟਿੱਕਾ ਨੇ ਸ਼ੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਲ-ਨਾਲ ਲੰਮਾ ਸਮਾਂ ਯੂਥ ਵਿੰਗ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਪਾਰਟੀ ਵਿਚ ਕੰਮ ਕੀਤਾ ਹੈ। ਟਿੱਕਾ ਅੰਮਿ੍ਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਲੜ ਚੁੱਕੇ ਹਨ।