ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਕੂਲਾਂ ਵਿੱਚ ਚਲਾਇਆ ਜਾ ਰਿਹਾ ਹੈ ਜਾਗਰੂਕਤਾ ਅਭਿਆਨ-ਪੰਨੂ

4677772
Total views : 5511115

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਖਡੂਰ ਸਾਹਿਬ /ਯਾਦਵਿੰਦਰ ਯਾਦਾ

14 ਸਤੰਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੀ ਯੋਗ ਅਗਵਾਈ ਹੇਠ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਕੂਲਾਂ ਵਿੱਚ ਚਲਾਇਆ ਜਾ ਰਿਹਾ ਹੈ ।ਇਸ ਲੜੀ ਤਹਿਤ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾਕਟਰ ਨਵਤੇਜ ਸਿੰਘ ਜੋਸਨ ਦੀ ਯੋਗ ਅਗਵਾਈ ਸਦਕਾ ਸਕੂਲ ਆਫ ਐਮੀਨੈਸ ਗੋਇੰਦਵਾਲ ਸਾਹਿਬ ਵਿਖੇ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਸਬੰਧੀ ਵਿਚਾਰ ਗੋਸ਼ਟੀ ਕੀਤੀ ਗਈ।

ਸਕੂਲ ਦੇ ਬੱਚੇ ਆਪਣੇ ਮਾਂ ਪਿਉ ਨੂੰ ਪਰਾਲੀ ਨੂੰ ਖੇਤਾਂ ਵਿੱਚ ਦਬਾਉਣ ਦੇ ਫਾਇਦੇ ਅਤੇ ਅੱਗ ਲਾਉਣ ਦੇ ਨੁਕਸਾਨ ਬਾਰੇ ਕਰਨਗੇ ਜਾਗਰੂਕ -ਪ੍ਰਿੰਸੀਪਲ ਪਰਮਜੀਤ

ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਨੇ ਕਿਹਾ ਕਿ ਅਸੀਂ ਆਪਣੀ ਸਬ-ਡਵੀਜ਼ਨ ਖਡੂਰ ਸਾਹਿਬ ਅਤੇ ਆਪਣੇ ਜ਼ਿਲੇ ਨੂੰ ਅੱਗ ਤੋਂ ਮੁਕਤ ਕਰਨਾ ਹੈ, ਜਿਸ ਨਾਲ ਸਾਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਪਵੇਗਾ | ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਕਿ ਉਹ ਆਪਣੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਅਤੇ ਆਲੂ,ਮਟਰ ਅਤੇ ਕਣਕ ਦੀ ਬਿਜਾਈ ਆਪਣੇ ਫ਼ਸਲੀ ਚੱਕਰ ਅਨੁਸਾਰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਆਦਿ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਆਲੂ,ਮਟਰ ਦੀ ਬਿਜਾਈ ਕਰਨ ਵਾਲੇ ਕਿਸਾਨ ਮੁਲਚਰ ਨਾਲ ਪਰਾਲੀ ਨੂੰ ਕੁਤਰਾ ਕਰਕੇ ਰਿਵਰਸੀਬਲ ਪਲੋਅ ਨਾਲ ਫਸਲੀ ਰਹਿਦ ਖੂੰਹਦ ਨੂੰ ਖੇਤਾਂ ਵਿੱਚ ਦਬਾ ਲੈਣ। ਯਾਦਵਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੀ ਆਈ-ਖੇਤ ਐਪ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਫਸਲਾਂ ਦੀ ਰਹਿੰਦ-ਖੂੰਹਦ ਸਟੋਰ ਸਾਂਭਣ ਵਾਲੀ ਮਸ਼ੀਨ ਕਿਰਾਏ ‘ਤੇ ਲੈ ਸਕਦਾ ਹੈ।

ਕਿਸਾਨ ਗੋਸ਼ਟੀ ਦੀ ਸਰਪ੍ਰਸਤੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਕੀਤੀ ਉਹਨਾਂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਆਪਣੇ ਬਲਾਕ ਖਡੂਰ ਸਾਹਿਬ ਨੂੰ ਅੱਗ ਤੋਂ ਮੁਕਤ ਬਣਾਉਣਾ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਬਾਰੇ ਬੱਚਿਆਂ ਨੂੰ ਆਪਣੇ ਮਾਂ ਪਿਉ ਅਤੇ ਆਪਣੇ ਰਿਸ਼ਤੇਦਾਰ ਭੈਣ ਭਰਾਵਾਂ ਨੂੰ ਸਮਝਾਉਣ ਬਾਰੇ ਆਖਿਆ । ਉਹਨਾਂ ਨੇ ਆਖਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਨਾਲ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ।

ਪਰਾਲੀ ਨੂੰ ਅੱਗ ਲਾਉਣ ਦੇ ਨਾਲ ਘਟਨਾਵਾਂ ਵੀ ਹੁੰਦੀਆਂ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਵਾਤਾਵਰਣ ਗੰਦਲਾ ਹੁੰਦਾ ਹੈ । ਬੱਚਿਆਂ ਨੇ ਆਪਣੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹੱਥ ਖੜੇ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਬੀੜਾ ਚੁੱਕਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਬਲਵਿੰਦਰ ਸਿੰਘ ਚਰਨ ਕਮਲਜੀਤ ਸਿੰਘ ਅਤੇ ਸਕੂਲ ਦਾ ਹੋਰ ਸਟਾਫ ਹਾਜਰ ਸੀ ।

Share this News