ਝੋਨੇ ਅਤੇ ਬਾਸਮਤੀ ਵਿੱਚ ਪੱਤਾ ਲਪੇਟ ਸੁੰਡੀ ਦੇ ਹਮਲਾ ਤੋਂ ਸੁਚੇਤ ਰਹਿਣ ਕਿਸਾਨ-ਡਾ. ਪੰਨੂ

4677772
Total views : 5511114

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ / ਲਾਲੀ ਕੈਰੋ     
 ਮੁੱਖ ਖੇਤੀਬਾੜੀ ਅਫਸਰ, ਡਾ. ਹਰਪਾਲ ਸਿੰਘ ਪੰਨੂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਤਰਨ ਤਾਰਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਵਿੱਚ ਪੱਤਾ ਲਪੇਟ ਸੁੰਡੀ ਦਾ ਹਮਲਾ ਵੇਖਣ ਵਿੱਚ ਆ ਰਿਹਾ ਹੈ। ਇਸ ਹਮਲੇ ਨਾਲ ਸੁੰਡੀਆਂ ਝੋਨੇ ਅਤੇ ਬਾਸਮਤੀ ਦੇ ਪੱਤਿਆਂ ਨੂੰ ਲਪੇਟ ਲੈਂਦੀਆਂ ਹਨ ਅਤੇ ਅੰਦਰਂੋ ਅੰਦਰ ਹਰਾ ਮਾਦਾ ਖਾਂਦੀਆਂ ਹਨ। ਜਦੋਂ ਪੱਤਿਆਂ ਦਾ ਨੁਕਸਾਨ 10% ਤੋਂ ਜਿਆਦਾ ਹੋਵੇ ਤਾਂ ਫਸਲ ਦੇ ਨਿਸਰਣ ਤੋਂ ਪਹਿਲਾਂ, ਕੀੜੇ ਦਾ ਹਮਲਾ ਹੋਣ ਤੇ ਨਾਰੀਅਲ ਜਾਂ ਮੁੰਜ ਦੀ ਰੱਸੀ ਫਸਲ ਦੇ ਉਪਰਲੇ ਹਿੱਸੇ ਤੇ ਫੇਰਨੀ ਚਾਹੀਦੀ ਹੈ।
ਰੱਸੀ ਫੇਰਨ ਵੇਲੇ ਫਸਲ ਵਿੱਚ ਪਾਣੀ ਜਰੂਰ ਖੜਾ ਹੋਵੇ। ਇਸ ਸੁੰਡੀ ਦੀ ਰੋਕਥਾਮ ਲਈ 60 ਮਿਲੀਲਿਟਰ ਕੋਰਾਜਨ 18.5% ਐਸ.ਸੀ. (ਕਲੋਰਐਂਟਰਾਨਿਲੀਪਰੋਲ) ਜਾਂ 20 ਮਿਲੀਲਿਟਰ ਫੇਮ 480 ਐਸ.ਸੀ. (ਫਲੂਬੈਂਡਾਮਾਈਡ 39.35%) ਜਾਂ 170 ਗ੍ਰਾਮ ਮੌਰਟਰ 75 ਐਸ. ਸੀ (ਕਾਰਟਾਪ ਹਾਈਡਰੋਕਲੋਰਾਈਡ) ਜਾਂ 80 ਮਿਲੀਲਿਟਰ ਨਿੰਮ ਅਧਾਰਿਤ ਇਕੋਟਿਨ (ਅਜੈਡੀਰੈਕਟਿਨ 5%) ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾ ਕਰਨ ਨਾਲ ਇਸ ਕੀੜੇ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਫਸਲਾਂ ਵਿੱਚ ਹੋਰ ਕੀੜੇ ਮਕੌੜੇ ਜਾਂ ਬਿਮਾਰੀਆਂ ਦਾ ਹਮਲਾ ਹੋਣ ਤੇ ਨੇੜੇ ਦੇ ਬਲਾਕ ਖੇਤੀਬਾੜੀ ਦਫਤਰ ਨਾਲ ਸੰਪਰਕ ਕੀਤਾ ਜਾਵੇ।
Share this News