





Total views : 5949196







Total views : 5949196ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਸਰਕਾਰ ਵਲੋਂ ਪਹਿਲਾ ਪ੍ਰਕਾਸ਼ ਗੁਰਪੁਰਬ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਵਸਰ ’ਤੇ 16 ਸਤੰਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪਹਿਲਾ ਪ੍ਰਕਾਸ਼ ਗੁਰਪੁਰਬ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦਿੱਤੀ ਵਧਾਈ
ਇਹ ਜਾਣਕਾਰੀ ਦਿੰਦਿਆਂ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 16 ਸਤੰਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਸ ਮੌਕੇ ਸ੍ਰੀ ਅਮਿਤ ਤਲਵਾੜ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਪਹਿਲਾ ਪ੍ਰਕਾਸ਼ ਗੁਰਪੁਰਬ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਧਾਈ ਦਿੱਤੀ।