Total views : 5511115
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ /ਜਤਿੰਦਰ ਬੱਬਲਾ
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੱਧਰੀ ਤੋਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਆਗੂ ਸਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਮਾਮਲੇ ‘ਚ ਥਾਣਾ ਝਬਾਲ ਦੀ ਪੁਲਿਸ ਨੇ ਘਪਲੇ ਸਬੰਧੀ ਜਾਂਚ ਦਾ ਸਾਹਮਣਾ ਕਰਨ ਵਾਲੀ ਮਹਿਲਾ ਸਰਪੰਚ ਦੇ ਪਤੀ ਅਤੇ ਪੁੱਤ ਸਮੇਤ ਚਾਰ ਲੋਕਾਂ ਖਿਲਾਫ ਜਾਨਲੇਵਾ ਹਮਲਾ ਕਰਨ ਅਤੇ ਅਸਲ੍ਹਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਸਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਪੱਧਰੀ ‘ਤੇ 13 ਸਤੰਬਰ ਦੀ ਦੇਰ ਸ਼ਾਮ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਵਿਅਕਤੀਆਂ ਨੇ ਉਸ ਵੇਲੇ ਗੋਲੀਆਂ ਚਲਾ ਦਿੱਤੀਆਂ ਸਨ, ਜਦੋਂ ਉਹ ਅੰਮਿ੍ਤਸਰ ਹੋਈ ਸਿੱਖਿਆ ਕ੍ਰਾਂਤੀ ਰੈਲੀ ਵਿਚ ਸ਼ਾਮਲ ਹੋਣ ਉਪਰੰਤ ਪਿੰਡ ਪਰਤਿਆ ਸੀ। ਸਲਵਿੰਦਰ ਸਿੰਘ ਨੂੰ ਦੋ ਗੋਲੀਆਂ ਲੱਗੀਆਂ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ।
ਸਲਵਿੰਦਰ ਸਿੰਘ ਨੇ ਥਾਣਾ ਝਬਾਲ ਦੀ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਉਹ ਅਤੇ ਉਸਦਾ ਭਤੀਜਾ ਸ਼ਮਸ਼ੇਰ ਸਿੰਘ ਘਰ ਦੇ ਬਾਹਰ ਖੜ੍ਹੇ ਸਨ। ਇਸੇ ਦੌਰਾਨ ਦਿਲਬਾਗ ਸਿੰਘ ਪੁੱਤਰ ਹਵੇਲਾ ਸਿੰਘ, ਉਸਦਾ ਲੜਕਾ ਜਗਨਦੀਪ ਸਿੰਘ, ਗੁਰਦੇਵ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪੱਧਰੀ ਕਲਾਂ ਤੋਂ ਇਲਾਵਾ ਇਕ ਅਣਪਛਾਤਾ ਵਿਅਕਤੀ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ, ਜਦਕਿ ਦਿਲਬਾਗ ਸਿੰਘ ਨੇ ਪਿਸਟਲ ਨਾਲ ਉਸ ‘ਤੇ ਦੋ ਗੋਲੀਆਂ ਦਾਗ ਦਿੱਤੀਆਂ, ਜਿਨ੍ਹਾਂ ‘ਚੋਂ ਇਕ ਉਸਦੀ ਪਿੱਠ ਤੇ ਇਕ ਮੋਢੇ ‘ਤੇ ਲੱਗੀ।ਉਸਨੇ ਦੱਸਿਆ ਕਿ ਦਿਲਬਾਗ ਸਿੰਘ ਦੀ ਪਤਨੀ ਪਿੰਡ ਦੀ ਸਰਪੰਚ ਹੈ ਤੇ ਪਿੰਡ ਵਿਚ ਫੰਡਾਂ ਦੀ ਹੋਈ ਦੁਰਵਤੋਂ ਸਬੰਧੀ ਉਸ ਨੇ ਇਨ੍ਹਾਂ ਦੀ ਜਾਂਚ ਕਰਵਾਈ ਸੀ। ਇਹ ਹਮਲਾ ਇਸੇ ਰੰਜਿਸ਼ ਤਹਿਤ ਕੀਤਾ ਗਿਆ ਹੈ। ਦੂਜੇ ਪਾਸੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਸਲਵਿੰਦਰ ਸਿੰਘ ਪੱਧਰੀ ਪਾਰਟੀ ਦਾ ਸੰਘਰਸ਼ਸ਼ੀਲ ਆਗੂ ਹੈ ਅਤੇ ਉਸ ਵੱਲੋਂ ਫੰਡਾਂ ‘ਚ ਹੋਏ ਕਥਿਤ ਘਪਲੇ ਦੀ ਜਾਂਚ ਕਰਵਾਈ ਗਈ ਸੀ, ਜਿਸ ਕਰਕੇ ਸਰਪੰਚ ਵਿਰੁੱਧ ਕਾਰਵਾਈ ਵੀ ਹੋਈ। ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਦਿਲਬਾਗ ਸਿੰਘ, ਜਗਨਦੀਪ ਸਿੰਘ ਅਤੇ ਗੁਰਦੇਵ ਸਿੰਘ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ।ਜਿਕਰਯੋਗ ਹੈ ਕਿ ਆਪ ਆਗੂ ਦਾ ਹਾਲ ਜਾਨ ਲਈ ਹਲਕਾ ਵਧਾਇਕ ਡਾ: ਕਸ਼ਮੀਰ ਸਿੰਘ ਸੋਹਲ ਹਸਪਤਾਲ ਪੁੱਜੇ ਤੇ ਪੁਲਿਸ ਨੂੰ ਦੋਸ਼ੀਆਂ ਨੂੰ ਕਾਬੂ ਕਰਨ ਲਈ ਸਖਤ ਕਾਰਵਾਈ ਦੇ ਆਦੇਸ਼ ਦਿੱਤੇ।