ਤਰਨ ਤਾਰਨ ‘ਚ ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ

4674924
Total views : 5506309

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ  ਦੁਆਇਆ ਪ੍ਰਣ
 ਤਰਨ ਤਾਰਨ/ਜਸਬੀਰ ਸਿੰਘ ਲੱਡੂ, ਜਤਿੰਦਰ ਬੱਬਲਾ
ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ੍ਰੀ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਤਰਨਤਾਰਨ ਵੱਲੋਂ ਸਥਾਨਕ ਆਰ. ਕੇ. ਰਿਜ਼ੌਰਟ ਵਿਖੇ ਸੀਡੀਪੀ ਸਕੀਮ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐਸ ਨੇ ਕੀਤਾ।  ਉਦਘਾਟਨ ਉਪਰੰਤ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਇਕੱਤਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਣ ਦੁਆਇਆ।ਇਸ ਮੌਕੇ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬੇਹਤਰੀ ਲਈ ਵਚਨਬੱਧ  ਹੈ।
ਪੰਜਾਬ ਸਰਕਾਰ ਕਿਸਾਨਾਂ ਦੀ ਬੇਹਤਰੀ ਲਈ ਵਚਨਬੱਧ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਉਨ੍ਹਾਂ ਕਿਹਾ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੰਜੀਦਗੀ ਨਾਲ ਲੈਂਦਿਆਂ ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਵਿੱਚ ਪਹੁੰਚਾਣ ਲਈ ਕ੍ਰਾਂਤੀਕਾਰੀ ਫੈਸਲਾ ਲਿਆ ਹੈ, ਉੱਥੇ ਝੋਨੇ ਦੇ ਬਦਲ ਵਜੋਂ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਬਾਸਮਤੀ, ਮੱਕੀ ਅਤੇ ਨਰਮੇ ਦੀ ਖੇਤੀ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ, ਜਿਸ ਸਦਕਾ ਇਸ ਸਾਲ ਬਾਸਮਤੀ ਹੇਠ ਰਕਬਾ 21 ਪ੍ਰਤੀਸ਼ਤ ਵਧਿਆ ਹੈ। ਸਰਕਾਰ ਵੱਲੋਂ ਮਾਲਵਾ ਬੈਲਟ ਵਿੱਚ ਨਰਮੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ 33 ਪ੍ਰਤੀਸ਼ਤ ਸਬਸਿਡੀ ਤੇ ਬੀਜ ਮੁਹੱਈਆ ਕਰਾ ਕੇ ਉਨ੍ਹਾਂ ਦੇ ਖਾਤਿਆਂ ਵਿੱਚ 17 ਕਰੋੜ ਦੀ ਰਕਮ ਪਾਈ । ਜਿਸ ਤਹਿਤ ਪਿਛਲੇ ਸਾਲ ਭਗਵੰਤ ਮਾਨ ਸਰਕਾਰ ਨੇ ਤਰਨਤਾਰਨ ਜ਼ਿਲ੍ਹੇ ਅੰਦਰ 13 ਕਰੋੜ ਰੁਪਏ ਦੀ ਸਬਸਿਡੀ ਮਸ਼ੀਨਰੀ ਤੇ ਦਿੱਤੀ ਉਥੇ ਇਸ ਸਾਲ ਲਗਭਗ 15 ਕਰੋੜ ਦੀ ਸਬਸਿਡੀ ਮਸ਼ੀਨਰੀ ਤੇ ਦੇਣ ਦਾ ਟੀਚਾ ਹੈ।ਇਸ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ ਐਮ.ਐਲ.ਏ ਡਾ ਕਸ਼ਮੀਰ ਸਿੰਘ ਸੋਹਲ ਅਤੇ ਐਮ ਐਲ ਏ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ, ਕਰਮਚਾਰੀਆਂ ਵੱਲੋਂ ਲਗਾਏ ਸ਼ਾਨਦਾਰ ਕੈਂਪ ਦੀ ਵਧਾਈ ਦਿੰਦਿਆਂ ਮਾਹਿਰਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਲ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ। 
ਇਸ ਦੌਰਾਨ ਚੇਅਰਮੈਨ ਗੁਰਦੇਵ ਸਿੰਘ ਲਾਖਨਾ, ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਰਜਿੰਦਰ ਸਿੰਘ ਉਸਮਾ, ਚੇਅਰਮੈਨ ਦਿਲਬਾਗ ਸਿੰਘ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਕੈਂਪ ਵਿਚ ਸਮੂਲੀਅਤ ਕੀਤੀ। ਕਿਸਾਨ ਮੇਲੇ ਵਿੱਚ ਖੇਤੀਬਾੜੀ, ਬਾਗਬਾਨੀ, ਮੰਡੀਕਰਣ ,ਪਸ਼ੂ ਪਾਲਣ ਵਿਭਾਗ,  ਡੇਅਰੀ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ, ਭੂਮੀ ਰੱਖਿਆ ਵਿਭਾਗ, ਫਾਰਮ ਸਲਾਹਕਾਰ ਕੇਂਦਰ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਲਗਾ ਕੇ ਕਿਸਾਨਾਂ ਨੂੰ ਮੌਕੇ ਤੇ ਤਕਨੀਕੀ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਡਾ. ਹਰਪਾਲ ਸਿੰਘ ਪੰਨੂੰ ਮੁੱਖ ਖੇਤੀਬਾੜੀ ਅਫਸਰ,ਤਰਨਤਾਰਨ ਨੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਦਿਆਂ ਕਿਹਾ ਕਿ ਹਾੜੀ ਦੀਆਂ ਫਸਲਾਂ ਲਈ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ।
ਇਸ ਦੌਰਾਨ ਡਾ. ਕੁਲਦੀਪ ਸਿੰਘ ਮੱਤੇਵਾਲ ਜ਼ਿਲ੍ਹਾ ਸਿਖਲਾਈ ਅਫਸਰ, ਤਰਨਤਾਰਨ ਨੇ ਕਿਸਾਨਾਂ ਨੂੰ ਨਵੀਨਤਮ ਤਕਨੀਕ ਸਰਫੇਸ ਸੀਡਰ ਅਤੇ ਬੀਜ ਉਤਪਾਦਨ ਸਬੰਧੀ ਬਾਰੇ ਤਕਨੀਕੀ ਜਾਣਕਾਰੀ ਦਿੱਤੀ । ਸਟੇਜ ਸੰਚਾਲਨ ਦੀ ਭੂਮਿਕਾ ਡਾ ਭੁਪਿੰਦਰ ਸਿੰਘ ਖੇਤੀਬਾੜੀ ਅਫਸਰ ,ਪੱਟੀ ਨੇ ਨਿਭਾਈ । 
ਇਸ ਦੌਰਾਨ ਵੱਖ-ਵੱਖ ਵਿਭਾਗਾਂ ਅਤੇ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਕੇਂਦਰ ਖਾਲਸਾ ਕਾਲਜ ਸਿਖਲਾਈ ਕੇਂਦਰ ਅੰਮ੍ਰਿਤਸਰ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਭੁਪਿੰਦਰ ਸਿੰਘ ਏਓ ਪੱਟੀ,ਡਾ. ਮਲਵਿੰਦਰ ਸਿੰਘ ਏਓ ਨੌਸ਼ਹਿਰਾ ਪਨੂੰਆਂ,ਡਾ. ਨਵਤੇਜ ਸਿੰਘ ਏਓ ਖਡੂਰ ਸਾਹਿਬ,ਚੋਹਲਾ ਸਾਹਿਬ ,ਡਾ. ਰੁਲਦਾ ਸਿੰਘ ਏਓ ਤਰਨਤਾਰਨ ,ਡਾ. ਤੇਜਬੀਰ ਸਿੰਘ ਏਓ ਭਿਖੀਵਿੰਡ, ਵਲਟੋਹਾ , ਡਾ.ਗੁਰਿੰਦਰਜੀਤ ਸਿੰਘ ਏਓ ਗੰਡੀਵਿੰਡ, ਪ੍ਰੋਜੈਕਟ ਡਾਇਰੈਕਟਰ ਆਤਮਾ ਵਿਕਰਮ ਸੂਦ ਦੀ ਅਗਵਾਈ ਵਿੱਚ ਵੱਖ-ਵੱਖ ਬਲਾਕਾਂ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ  ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਉੱਦਮੀ ਕਿਸਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ।
Share this News