ਵਿਜੀਲੈਂਸ ਵਲੋ ਆਮਦਨ ਸਰੋਤਾਂ ਤੋ ਵੱਧ ਜਾਇਦਾਦ ਬਣਾਉਣ ਦੇ ਮਾਮਲੇ’ਚ ਸਾਬਕਾ ਮਹਿਲਾ ਵਧਾਇਕ ਪਤੀ ਸਮੇਤ ਗ੍ਰਿਫਤਾਰ

4674728
Total views : 5506016

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ਗੰਡੀ ਵਿੰਡ

ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ‘ਚ ਲਿਆ ਹੈ। ਪਹਿਲਾਂ ਵਿਜੀਲੈਂਸ ਨੇ ਉਹਨਾਂ ਦੇ ਘਰ ਛਾਪੇਮਾਰੀ ਕੀਤੀ ਸੀ ਤੇ ਹੁਣ ਉਹਨਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਜਦੋਂ ਉਹ ਵਿਧਾਇਕ ਸੀ, ਤਾਂ ਉਸ ‘ਤੇ ਅਤੇ ਉਸ ਦੇ ਪਤੀ ‘ਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਪਿਛਲੇ ਕਈ ਮਹੀਨਿਆਂ ਤੋਂ ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਸੀ।ਇਸ ਦੌਰਾਨ ਵਿਜੀਲੈਂਸ ਦੀ ਟੀਮ ਸਾਬਕਾ ਵਿਧਾਇਕ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਤੋਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਉਨ੍ਹਾਂ ਦੇ ਘਰ ਦੀ ਜਾਂਚ ਵੀ ਕਰ ਚੁੱਕੀ ਹੈ। ਹਾਲਾਂਕਿ, ਅਜੇ ਤੱਕ ਉਕਤ ਗ੍ਰਿਫਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। 

Share this News