Total views : 5505357
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਦੇ ਘਰ ਵੱਡੀ ਵਾਰਦਾਤ ਵਾਪਰੀ ਹੈ। ਪੱਖੋਵਾਲ ਰੋਡ ਸਥਿਤ ਮਹਾਜਰ ਰਣਜੀਤ ਸਿੰਘ ਨਗਰ ‘ਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ ਤੇ ਹੋਰਾਂ ਨੂੰ ਰਾਤ ਸਮੇਂ ਬੇਹੋਸ਼ ਕਰ ਕੇ ਉਨ੍ਹਾਂ ਦੇ ਘਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਸਾਬਕਾ ਮੰਤਰੀ, ਉਨ੍ਹਾਂ ਦੀ ਪਤਨੀ ਅਤੇ ਦੋ ਨੌਕਰਾਣੀਆਂ ਅਜੇ ਵੀ ਬੇਹੋਸ਼ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਰੇਲੂ ਨੌਕਰ ‘ਤੇ ਜੁਰਮ ਦਾ ਸ਼ੱਕ ਹੈ। ਘਰ ‘ਚ ਮੌਜੂਦ ਲੋਕਾਂ ਨੂੰ ਰਾਤ ਸਮੇਂ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਗਈ।
ਗੁਆਂਢੀ ਭਾਜਪਾ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਜਗਦੀਸ਼ ਗਰਚਾ ਦਾ ਸ਼ਰੀਰ ਠੰਡਾ ਪਿਆ ਸੀ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਜਦੋਂ ਕਲੋਨੀ ਵਾਸੀਆਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ। ਘਰ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ। ਗਰਦੀਸ਼ ਗਰਚਾ, ਉਸ ਦੀ ਪਤਨੀ ਅਤੇ ਦੋ ਨੌਕਰਾਣੀਆਂ ਵੀ ਘਰ ਵਿੱਚ ਬੇਹੋਸ਼ ਪਾਈਆਂ ਗਈਆਂ। ਉਨ੍ਹਾਂ ਦੇ ਪੁੱਤਰ ਬੌਬੀ ਗਰਚਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਬੇਟਾ ਬੌਬੀ ਕਿਸੇ ਕੰਮ ਲਈ ਪੰਜਾਬ ਤੋਂ ਬਾਹਰ ਗਿਆ ਹੋਇਆ ਹੈ।ਭਾਜਪਾ ਆਗੂ ਗੌਰਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਸਵੇਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਘਟਨਾ ਸਬੰਧੀ ਸੂਚਿਤ ਕੀਤਾ। ਜਿਸ ‘ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਫਿਲਹਾਲ ਜਗਦੀਸ਼ ਗਰਚਾ ਨੂੰ ਪੰਚਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਇਲਾਕੇ ਦੇ ਸੀਸੀਟੀਵੀ ਕੈਮਰੇ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ।