Total views : 5505104
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ਰਣਜੀਤ ਸਿੰਘ ਰਾਣਾਨੇਸ਼ਟਾ
ਡਾ. ਹਿਮਾਂਸੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲੇ ਅੰਦਰ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਬਲਾਕ ਪੱਧਰ ਤੇ ਲਗਾਏ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਡਾ.ਕਵਲਜੀਤ ਕੌਰ ਖੇਤੀਬਾੜੀ ਵਿਕਾਸ ਅਫਸਰ ਬਟਾਲਾ ਨੇ ਦੱਸਿਆ ਕਿ
ਮੁੱਖ ਖੇਤੀਬਾੜੀ ਅਫਸਰ ਡਾ.ਕਿ੍ਪਾਲ ਸਿੰਘ ਢਿੱਲੋਂ ਦੇ ਅਗਵਾਈ ਹੇਠ ਬਲਾਕ ਪੱਧਰੀ ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਕਵਲਜੀਤ ਕੌਰ ਏ.ਡੀ.ਓ. ਬਟਾਲਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਝੋਨੇ ਦੀ ਪਰਾਲੀ ਜਾਂ ਹੋਰ ਫਸਲੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ ਕੀਤਾ ਜਾਵੇ ਸਗੋਂ ਇਸ ਨੂੰ ਖੇਤ ਵਿੱਚ ਹੀ ਵਾਹ ਤੇ ਮਿੱਟੀ ਦੀ ਜੈਵਿਕ ਸ਼ਕਤੀ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਸਾਲ ਵੀ ਇਨ ਸੀਟੂ.ਸੀ.ਆਰ.ਐਮ. ਸਕੀਮ ਤਹਿਤ ਜ਼ਿਲ੍ਹੇ ਅੰਦਰ ਵੱਡੇ ਪੱਧਰ ਨੇ ਸਬਸੀਡੀ ਮਸ਼ੀਨਰੀ ਦਿੱਤੀ ਜਾ ਰਹੀ ਹੈ, ਜਿਸ ਦੀ ਵਰਤੋਂ ਕਰਕੇ ਕਿਸਾਨ ਵੀਰ ਇਸ ਪਰਾਲੀ ਦਾ ਖੇਤ ਵਿੱਚ ਹੀ (ਇੰਨ ਸੀਟੂ) ਅਤੇ ਖੇਤ ਦੇ ਬਾਹਰ ( ਐਕਸ ਸੀਟੂ) ਤਰੀਕੇ ਨਾਲ ਨਿਪਟਾਰਾ ਕਰ ਸਕਦੇ ਹਨ।ਜਾਗਰੂਕਤਾ ਕੈਂਪ ਵਿੱਚ ਕਿਸਾਨ ਭਰਾਵਾਂ ਨੂੰ ਖਾਦਾਂ ਤੇ ਦਵਾਈਆ ਦੀ ਸੁੱਚਜੀ ਵਰਤੋਂ ਬਾਰੇ ਵਿਸਥਾਰ ਤੌਰ ਤੇ ਜਾਣਕਾਰੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਾਲ ਕਾਸ਼ਤ ਸਬੰਧੀ ਸਮੱਸਿਆਵਾਂ ਬਾਰੇ ਆਪਣੇ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ ਜਾ ਰਹੇ ਹਨ।ਇਸ ਤੋਂ ਇਲਾਵਾ ਬਾਸਮਤੀ ਉਪਰ ਬੈਨ ਦਵਾਈਆਂ ਬਾਰੇ ਜਾਣਕਾਰੀ ਦਿੰਦਿਆ ਇਨ੍ਹਾਂ ਦੀ ਵਰਤੋਂ ਕਰਨ ਤੋਂ ਮਨ੍ਹਾਂ ਕੀਤਾ ਗਿਆ ਹੈ ਨਾਲ ਹੀ ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਆਉਣ ਵਾਲੀ ਹਾੜੀ ਦੀਆਂ ਫਸਲਾਂ ਲਈ ਬੀਜ ਦੀ ਖਰੀਦ ਬਹੁਤ ਧਿਆਨ ਨਾਲ ਕੀਤੀ ਜਾਵੇ, ਸਰਟੀਫਾਈਡ ਸੀਡ ਦੀ ਹੀ ਵਰਤੋਂ ਕੀਤੀ ਜਾਵੇ ਅਤੇ ਕੋਈ ਵੀ ਖਰੀਦ ਜਿਵੇ2 ਖਾਦ, ਬੀਜ, ਅਤੇ ਦਵਾਈ ਦਾ ਪੱਕਾ ਬਿੱਲ ਜਰੂਰ ਲਿਆ ਜਾਵੇ।