Total views : 5505295
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਗਹਿਰੀ ਵਾਸੀ ਪਿੰਡ ਸ਼ਕੂਰ, ਜਿਲਾ ਫਿਰੋਜ਼ਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਜਾਂਚ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਾਬਕਾ ਵਿਧਾਇਕਾ ਨੇ ਆਪਣੇ ਪਤੀ ਦੀ ਮਿਲੀਭੁਗਤ ਨਾਲ ਵਿਧਾਨ ਸਭਾ ਦੇ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ।
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦਾ ਪਤੀ ਗ੍ਰਿਫਤਾਰ
ਉਨਾਂ ਅੱਗੇ ਦੱਸਿਆ ਕਿ ਇਸ ਜਾਂਚ ਲਈ ਮਿਥੀ ਮਿਆਦ ਦੇ ਦੌਰਾਨ, ਸਾਰੇ ਸਰੋਤਾਂ ਤੋਂ ਉਸਦੀ ਕੁੱਲ ਆਮਦਨ 1,65,34,053 ਰੁਪਏ ਸੀ, ਜਦੋਂ ਕਿ ਉਸੇ ਸਮੇਂ ਦੌਰਾਨ ਉਸਦੇ ਕੁੱਲ ਖਰਚੇ 4,49,19,831 ਰੁਪਏ ਸਨ। ਸਿੱਟੇ ਵਜੋਂ, ਉਹਨਾਂ ਨੇ 2,83,85,778.41 ਰੁਪਏ ਵੱਧ ਖਰਚੇ, ਜੋ ਕਿ 171.68% ਫੀਸਦ ਵਜੋਂ ਅਸਪਸ਼ਟ ਵਾਧੇ ਨੂੰ ਦਰਸਾਉਂਦਾ ਹੈ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਦੋਵਾਂ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਤੇ 13(ਬੀ) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਫਿਰੋਜ਼ਪੁਰ ਦੇ ਵਿਜੀਲੈਂਸ ਬਿਊਰੋ ਪੁਲਿਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।